ਮਣੀਪੁਰ : ਮਣੀਪੁਰ ਵਿੱਚ ਪਿਛਲੇ ਇੱਕ ਸਾਲ ਤੋਂ ਹਿੰਸਾ ਦਾ ਸਿਲਸਿਲਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਸੂਬੇ ‘ਚ ਇਕ ਵਾਰ ਹਿੰਸਾ ਭੜਕ ਗਈ ਹੈ। ਇੱਥੇ ਛੇ ਲੋਕਾਂ ਦੇ ਲਾਪਤਾ ਹੋਣ ਅਤੇ ਤਿੰਨ ਲਾ.ਸ਼ਾਂ ਬਰਾਮਦ ਹੋਣ ਤੋਂ ਬਾਅਦ ਜਿਰੀਬਾਮ ਤੋਂ ਮੀਤੇਈ ਪਰਿਵਾਰ ਦੇ ਖਿਲਾਫ ਭਾਰੀ ਵਿਰੋਧ ਪ੍ਰਦਰਸ਼ਨ ਹੋਇਆ। ਇੰਫਾਲ ਪੂਰਬੀ, ਇੰਫਾਲ ਪੱਛਮੀ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ‘ਚ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਵਧਾਨੀ ਦੇ ਤੌਰ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਜਿਰੀਬਾਮ ਤੋਂ ਸੋਮਵਾਰ ਤੋਂ ਲਾਪਤਾ ਲੋਕਾਂ ਦੀਆਂ ਲਾ.ਸ਼ਾਂ ਮਿਲਣ ਦੀ ਖਬਰ ਫੈਲਣ ਤੋਂ ਬਾਅਦ ਹਿੰਸਾ ਭੜਕ ਗਈ।
ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਜਵਾਈ ਸਮੇਤ ਛੇ ਵਿੱਚੋਂ ਤਿੰਨ ਵਿਧਾਇਕਾਂ ਦੇ ਘਰਾਂ ਦੀ ਭੰਨਤੋੜ ਕੀਤੀ ਗਈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਅੱਗ ਲਗਾ ਦਿੱਤੀ ਗਈ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇੰਫਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ। ਸਰਕਾਰ ਨੇ ਇੰਫਾਲ ਈਸਟ, ਇੰਫਾਲ ਵੈਸਟ, ਬਿਸ਼ਨੂਪੁਰ, ਥੌਬਲ, ਕਾਕਚਿੰਗ, ਕੰਗਪੋਕਪੀ, ਚੂਰਾਚੰਦਪੁਰ ਜ਼ਿਲ੍ਹਿਆਂ ਵਿੱਚ ਇੰਟਰਨੈਟ ਅਤੇ ਬ੍ਰਾਡਬੈਂਡ ਅਤੇ ਵੀਸੈਟ ਸੇਵਾਵਾਂ ਨੂੰ ਦੋ ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ।
ਹਾਲਾਂਕਿ ਮਣੀਪੁਰ ਪੁਲਿਸ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਤੋਂ ਲਾਪਤਾ ਸਾਰੇ ਛੇ ਲੋਕਾਂ ਦੀ ਹੱ.ਤਿਆ ਕਰ ਦਿੱਤੀ ਗਈ ਹੈ। ਮਣੀਪੁਰ ਪੁਲਿਸ ਨੇ ਸ਼ੁੱਕਰਵਾਰ ਦੇਰ ਰਾਤ ਲਾਪਤਾ ਲੋਕਾਂ ਵਿੱਚੋਂ ਤਿੰਨ ਦੀਆਂ ਲਾਸ਼ਾਂ, ਜਿਨ੍ਹਾਂ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਦੀਆਂ ਲਾ.ਸ਼ਾਂ ਸ਼ਾਮਿਲ ਹਨ, ਉਨ੍ਹਾਂ ਨੂੰ ਪੋਸਟਮਾਰਟਮ ਲਈ ਆਸਾਮ ਦੇ ਸਿਲਚਰ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।