CAA ਖਿਲਾਫ ਪ੍ਰਦਰਸ਼ਨਾਂ ਦੌਰਾਨ ਹੋਈਆਂ ਝੜੱਪਾਂ, ਦੋ ਮੌਤਾਂ

TeamGlobalPunjab
1 Min Read

ਪੱਛਮੀ ਬੰਗਾਲ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ। ਇਸੇ ਸਿਲਸਿਲੇ ਅੱਜ ਨਾਗਰਿਕਤਾ ਸੋਧ ਕਨੂੰਨ (CAA) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ (NRC) ਨੂੰ ਲੈ ਕੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੱਛਮੀ ਬੰਗਾਲ ਦੇ ਮੁਸ਼ਿਰਦਾਬਾਦ ਜਿਲ੍ਹੇ ‘ਚ ਅੱਜ ਪ੍ਰਦਰਸ਼ਨ ਦੌਰਾਨ ਦੋ ਗੁੱਟਾਂ ਵਿਚਕਾਰ ਆਪਸੀ ਝੜੱਪ ਹੋ ਗਈ ਅਤੇ ਇਹ ਝੜੱਪ ਜਲਦ ਹੀ ਹਿੰਸਕ ਰੂਪ ਧਾਰਨ ਕਰ ਗਈ।

ਰਿਪੋਰਟਾਂ ਮੁਤਾਬਿਕ ਇਸ ਦੌਰਾਨ ਗੋਲੀਆਂ ਵੀ ਚੱਲੀਆਂ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਇਨ੍ਹਾਂ ਝੜੱਪਾਂ ਨੂੰ ਨਿਯੰਤਰਿਤ ਕਰਨ ਲਈ ਭਾਰੀ ਮਾਤਰਾ ‘ਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਦੱਸਣਯੋਗ ਹੈ ਕਿ ਇਸ ਨੂੰ ਲੈ ਕੇ ਅੱਜ ਪੰਜਾਬ ਦੇ ਵੀ ਕਈ ਇਲਾਕਿਆਂ ‘ਚ ਭਾਰੀ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸੀਏਏ ਅਤੇ ਐਨਆਰਸੀ ਖਿਲਾਫ ਸਖਤ ਬਿਆਨਬਾਜੀ ਕੀਤੀ ਗਈ।  ਹੁਣ ਜੇਕਰ ਪ੍ਰਦਰਸ਼ਨਾਂ ਦੌਰਾਨ ਗੱਲ ਮੁੰਬਈ ਦੀ ਕਰੀਏ ਤਾਂ ਪ੍ਰਦਰਸ਼ਨਕਾਰੀਆਂ ਨੇ ਰੇਲ ਪਟੜੀਆਂ ‘ਤੇ ਬੈਠ ਕੇ ਧਰਨਾ ਦੇ ਦਿੱਤਾ ਅਤੇ ਰੇਲ ਆਵਾਜਾਈ ਠੱਪ ਕਰ ਦਿੱਤੀ।

Share this Article
Leave a comment