ਜਦੋਂ ਭਾਜਪਾ ਦੇ ਸੰਸਦ ਮੈਂਬਰ ਖੁਦ ਸਾਫ ਕਰਨ ਲੱਗੇ ਸਕੂਲ ਦੇ ਟਾਇਲਟ, ਵੀਡੀਓ ਵਾਇਰਲ

Prabhjot Kaur
2 Min Read

ਰੀਵਾ: ਮੱਧ ਪ੍ਰਦੇਸ਼ ਦੇ ਰੀਵਾ ਤੋਂ ਸੰਸਦ ਮੈਂਬਰ ਜਨਾਰਦਨ ਮਿਸ਼ਰਾ ਅਕਸਰ ਆਪਣੇ ਕੰਮਾਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਭਾਵੇਂ ਸਫਾਈ ਦੀ ਗੱਲ ਹੋਵੇ ਜਾ ਬਿਆਨਬਾਜ਼ੀ ਦੀ ਜਨਾਰਦਨ ਮਿਸ਼ਰਾ ਸੋਸ਼ਲ ਮੀਡੀਆ ‘ਤੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਜਨਾਰਦਨ ਮਿਸ਼ਰਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਅਸਲ ‘ਚ ਵੀਰਵਾਰ ਨੂੰ ਰੀਵਾ ਜ਼ਿਲ੍ਹੇ ਦੇ ਮੌਗੰਜ ਸਥਿਤ ਖਟਖੜੀ ਦੇ ਸਰਕਾਰੀ ਸਕੂਲ ਪੁੱਜੇ ਸਨ। ਜਿੱਥੇ ਵੀਰਵਾਰ ਸਵੇਰੇ ਭਾਜਪਾ ਯੁਵਾ ਮੋਰਚਾ ਵੱਲੋਂ ਰੁੱਖ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਸ ਦੌਰਾਨ ਜਨਾਰਦਨ ਮਿਸ਼ਰਾ ਨੇ ਸਰਕਾਰੀ ਗਰਲਜ਼ ਸਕੂਲ ਦਾ ਦੌਰਾ ਕੀਤਾ ਤਾਂ ਉਨ੍ਹਾਂ ਨੇ ਦੇਖਿਆ ਟਾਇਲਟ ਗੰਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਟਾਇਲਟ ਦੀ ਸਫਾਈ ਕਰਨੀ ਸ਼ੁਰੂ ਕਰ ਦਿੱਤੀ।

ਅਸਲ, ਭਾਜਪਾ ਦੇ ਸੰਸਦ ਮੈਂਬਰ ਸਫ਼ਾਈ ਪ੍ਰਤੀ ਕਾਫ਼ੀ ਜਾਗਰੂਕ ਹਨ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਵੀ ਕਰਦੇ ਰਹਿੰਦੇ ਹਨ। ਪਰ ਲੋਕਾਂ ਨੂੰ ਬੋਲ ਕੇ ਪ੍ਰੇਰਿਤ ਕਰਨ ਦੇ ਨਾਲ-ਨਾਲ ਉਹ ਕਰ ਕੇ ਵੀ ਦਿਖਾਉਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰ ਜਨਾਰਦਨ ਮਿਸ਼ਰਾ ਦੋ ਵਾਰ ਸਕੂਲਾਂ ਦੇ ਪਖਾਨਿਆਂ ਦੀ ਸਫ਼ਾਈ ਕਰਵਾ ਚੁੱਕੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment