ਅੱਜ ਤੋਂ ਖੁੱਲ੍ਹਿਆ ਵਿਰਾਸਤ-ਏ-ਖ਼ਾਲਸਾ, ਮਿਊਜ਼ੀਅਮ ‘ਚ ਆਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

TeamGlobalPunjab
1 Min Read

ਸ੍ਰੀ ਆਨੰਦਪੁਰ ਸਾਹਿਬ: ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੇ ਗਏ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਪੰਜਾਬ ਸਰਕਾਰ ਨੇ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਵਿਰਾਸਤ-ਏ-ਖ਼ਾਲਸਾ ਅੱਜ ਯਾਨੀ ਬੁੱਧਵਾਰ ਤੋਂ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਸਿਹਤ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਕੰਮ ਮੁਕੰਮਲ ਕਰ ਲਏ ਹਨ।

ਮਿਊਜ਼ੀਅਮ ਨੂੰ ਸੈਨੇਟਾਈਜ਼ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮਿਊਜ਼ੀਅਮ ਦੇਖਣ ਆਉਣ ਵਾਲੇ ਸੈਲਾਨੀਆਂ ਨੂੰ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਰੀ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਕੋਈ ਵੀ ਵਿਅਕਤੀ ਬਿਨਾਂ ਮਾਸਕ ਤੋਂ ਮਿਊਜ਼ੀਅਮ ਦੇ ਅੰਦਰ ਨਹੀਂ ਪਹੁੰਚੇਗਾ। ਇਸ ਤੋਂ ਇਲਾਵਾ ਮਿਉਜ਼ੀਅਮ ਦੇ ਅੰਦਰ ਵੀ ਸਰੀਰਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਕੋਰੋਨਾ ਮਹਾਂਮਾਰੀ ਕਾਰਨ ਜਿਥੇ ਪੰਜਾਬ ਸਰਕਾਰ ਨੇ ਬਾਕੀ ਧਾਰਮਿਕ ਸਥਾਨ ਜਾਂ ਹੋਰ ਥਾਵਾਂ ਬੰਦ ਕਰ ਦਿੱਤੀਆਂ ਸਨ ਤਾਂ ਆਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਨੂੰ ਵੀ ਮਾਰਚ ਮਹੀਨੇ ਬੰਦ ਕਰ ਦਿੱਤਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦੇ ਹੋਏ ਇਸ ਨੂੰ ਅੱਜ ਤੋਂ ਖੋਲ੍ਹਣ ਦਾ ਐਲਾਨ ਕੀਤਾ ਹੈ।

Share this Article
Leave a comment