ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਸੈਲਾਨੀਆਂ ਲਈ ਮੁੜ 11 ਨਵੰਬਰ ਤੋਂ ਖੁੱਲ੍ਹੇਗਾ

TeamGlobalPunjab
1 Min Read

ਆਨੰਦਪੁਰ ਸਾਹਿਬ: ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਸੈਲਾਨੀਆਂ ਲਈ ਮੁੜ ਖੋਲ੍ਹਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਟੂਰਿਜ਼ਮ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਇਸ ਸੰਬੰਧੀ ਜਿੱਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਵਿਰਾਸਤ–ਖ਼ਾਲਸਾ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ ਨਾਲ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਉੱਥੇ ਹੀ ਆਉਣ ਵਾਲੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ।

ਦੱਸਣਯੋਗ ਹੈ ਕਿ ਵਿਰਾਸਤ-ਏ-ਖ਼ਾਲਸਾ ਕੋਰੋਨਾ ਮਹਾਂਮਾਰੀ ਕਰਕੇ ਮਾਰਚ ਮਹੀਨੇ ਤੋਂ ਬਾਅਦ ਲਗਾਤਾਰ ਬੰਦ ਚੱਲਦਾ ਆ ਰਿਹਾ ਸੀ ਪਰ ਅੱਜ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਇਸ ਨੂੰ ਭਲਕੇ ਬੁੱਧਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ।

Share this Article
Leave a comment