ਨਵੀਂ ਦਿੱਲੀ : ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਘਰ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ। ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਧੀ ਨੂੰ ਜਨਮ ਦਿੱਤਾ ਹੈ। ਕ੍ਰਿਕਟਰ ਵਿਰਾਟ ਕੋਹਲੀ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਪਿਤਾ ਬਣਨ ਦੀ ਜਾਣਕਾਰੀ ਦਿੱਤੀ ਹੈ।
ਵਿਰਾਟ ਕੋਹਲੀ ਨੇ ਲਿਖਿਆ, ‘ਸਾਨੂੰ ਦੋਵਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਦੁਪਹਿਰ ਸਾਡੇ ਧੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਤੇ ਦੁਆਵਾਂ ਲਈ ਦਿਲੋਂ ਧੰਨਵਾਦੀ ਹਾਂ। ਅਨੁਸ਼ਕਾ ਅਤੇ ਸਾਡੀ ਧੀ, ਦੋਵੇਂ ਬਿਲਕੁੱਲ ਠੀਕ ਹਨ ਅਤੇ ਸਾਡੀ ਇਹ ਖ਼ੁਸ਼ਕਿਸਮਤੀ ਹੈ ਕਿ ਸਾਨੂੰ ਇਸ ਜ਼ਿੰਦਗੀ ਦਾ ਇਹ ਚੈਪਟਰ ਅਨੁਭਵ ਕਰਨ ਨੂੰ ਮਿਲਿਆ। ਅਸੀਂ ਜਾਣਦੇ ਹਾਂ ਕਿ ਤੁਸੀਂ ਇਹ ਜ਼ਰੂਰ ਸਮਝੋਗੇ ਕਿ ਇਸ ਸਮੇਂ ਸਾਨੂੰ ਥੋੜ੍ਹੀ ਜਿਹੀ ਪ੍ਰਾਈਵਸੀ ਚਾਹੀਦੀ ਹੋਵੇਗੀ।
— Virat Kohli (@imVkohli) January 11, 2021