IND vs NZ Semi Final: ‘ਵਿਰਾਟ’ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ

Global Team
2 Min Read

IND vs NZ Semi Final: ਵਿਰਾਟ ਕੋਹਲੀ ਨੇ ਨਿਊਜ਼ੀਲੈਂਡ ਖਿਲਾਫ ਖੇਡੇ ਜਾ ਰਹੇ ਪਹਿਲੇ ਸੈਮੀਫਾਈਨਲ ਮੈਚ ‘ਚ ਇਤਿਹਾਸ ਰਚ ਦਿੱਤਾ ਹੈ। ਵਿਰਾਟ ਵਿਸ਼ਵ ਕੱਪ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਵਿਰਾਟ ਨੇ ਸਾਬਕਾ ਭਾਰਤੀ ਕਪਤਾਨ ਸਚਿਨ ਤੇਂਦੁਲਕਰ ਦਾ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ। ਇਸ ਨਾਲ ਕੋਹਲੀ ਵਨਡੇ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ‘ਚ ਰਿਕੀ ਪੋਂਟਿੰਗ ਤੋਂ ਅੱਗੇ ਨਿਕਲ ਗਏ ਹਨ।

ਇੰਨਾ ਹੀ ਨਹੀਂ ਵਿਰਾਟ ਵਨਡੇ ਵਿਸ਼ਵ ਕੱਪ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ ਅਰਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਵੀ ਬਣ ਗਏ ਹਨ। ਕੋਹਲੀ ਨੇ ਵਿਸ਼ਵ ਕੱਪ 2023 ਦਾ ਆਪਣਾ ਅੱਠਵਾਂ ਅਰਧ ਸੈਂਕੜਾ ਨਿਊਜ਼ੀਲੈਂਡ ਦੇ ਖਿਲਾਫ ਵਾਨਖੇੜੇ ਵਿੱਚ ਲਗਾਇਆ। ਇਸ ਦੇ ਨਾਲ ਹੀ ਸਚਿਨ ਦੇ ਨਾਂ ਇੱਕ ਸੀਜ਼ਨ ਵਿੱਚ ਸੱਤ ਅਰਧ ਸੈਂਕੜੇ ਲਗਾਉਣ ਦਾ ਰਿਕਾਰਡ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment