ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਨੂੰ ਤਰਨਤਾਰਨ ਅਦਾਲਤ ਨੇ ਛੇ ਸਾਲ ਪੁਰਾਣੇ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਵਲਟੋਹਾ ਦੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੋੜ ਗਈ ਹੈ। ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ 2017 ਵਿੱਚ ਸਰਕਾਰ ਬਣਦਿਆਂ ਹੀ ਕਾਂਗਰਸੀ ਵਰਕਰ ਤੇਜਪ੍ਰੀਤ ਸਿੰਘ ਪੀਟਰ ਭਿੱਖੀਵਿੰਡ ਵੱਲੋਂ ਧਾਰਾ 189 ਤਹਿਤ ਸਦਰ ਤਰਨਤਾਰਨ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਸੀ।
ਸਾਬਕਾ MLA ਵਿਰਸਾ ਸਿੰਘ ਵਲਟੋਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਸੀਨੀਅਰ ਵਕੀਲ ਜਸਇਕਬਾਲ ਸਿੰਘ ਢਿਲੋਂ ਨੇ ਕੇਸ ਦੀ ਪੈਰਵਾਈ ਕੀਤੀ। ਐਡਵੋਕੇਟ JS ਢਿੱਲੋਂ ਦੀਆਂ ਦਲੀਲਾਂ ਨੂੰ ਸਵੀਕਾਰ ਕਰਦਿਆਂ CJM ਤਰਨ ਤਾਰਨ ਰਜੇਸ਼ ਆਹਲੂਵਾਲੀਆ ਦੀ ਅਦਾਲਤ ਨੇ ਵਲਟੋਹਾ ਨੂੰ ਬਰੀ ਕਰ ਦਿੱਤਾ ਗਿਆ ਹੈ। ਵਲਟੋਹਾ ਨੇ ਅਦਾਲਤ ਵੱਲੋਂ ਇਨਸਾਫ ਮਿਲਣ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਨਿਆਂ ਪ੍ਰਣਾਲੀ ਦਾ ਵੀ ਧੰਨਵਾਦ ਕੀਤਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.