ਵਿਜਾਗ ਗੈਸ ਲੀਕ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰੈਡੀ ਸਰਕਾਰ ਦੇਵੇਗੀ ਇਕ ਇਕ ਕਰੋੜ ਰੁਪਏ

TeamGlobalPunjab
1 Min Read

ਨਵੀਂ ਦਿੱਲੀ : ਵਿਜਾਗ ਗੈਸ ਲੀਕ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਇਥੇ ਹੀ ਬੱਸ ਨਹੀਂ ਇਕ ਹਜ਼ਾਰ ਤੋਂ ਵੱਧ ਲੋਕ ਇਸ ਗੈਸ ਕਾਰਨ ਪ੍ਰਭਾਵਤ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਕਿੰਗ ਜਾਰਜ ਹਸਪਤਾਲ ਵਿਚ ਪੀੜਤਾਂ ਦੇ ਹਾਲਾਤ ਜਾਣਨ ਲਈ ਪਹੁੰਚੇ। ਜਾਣਕਾਰੀ ਮੁਤਾਬਕ ਸੀ.ਐੱਮ ਰੈੱਡੀ ਨੇ ਇਸ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ।

https://www.facebook.com/134318993255243/posts/3046315015388945/

ਮੁੱਖ ਮੰਤਰੀ ਰੈਡੀ ਨੇ ਹਸਪਤਾਲਾਂ ਵਿੱਚ ਮਰੀਜ਼ਾਂ ਬਾਰੇ ਜਾਣਨ ਤੋਂ ਬਾਅਦ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰੈਡੀ ਨੇ ਪੀੜਤਾਂ ਨੂੰ 10-10 ਲੱਖ ਰੁਪਏ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਹੀ ਨਹੀਂ, ਜਿਨ੍ਹਾਂ ਲੋਕਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਹੈ, ਉਨ੍ਹਾਂ ਨੂੰ 1 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾਵੇਗੀ।

Share this Article
Leave a comment