ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿੱਚ ਵੋਟਿੰਗ ਜਾਰੀ; ਸੁਰੱਖਿਆ ਦੇ ਪੁਖਤਾ ਪ੍ਰਬੰਧ

Global Team
3 Min Read

ਨਵੀ ਦਿੱਲੀ : ਪੱਛਮੀ ਬੰਗਾਲ ਦੀਆਂ 152 ਵਿਧਾਨ ਸਭਾ ਸੀਟਾਂ ਅਤੇ ਤਾਮਿਲਨਾਡੂ ਦੀਆਂ 234 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਪੱਛਮੀ ਬੰਗਾਲ ਵਿੱਚ 23 ਅਪ੍ਰੈਲ ਯਾਨੀ ਕਿ ਅੱਜ ਪਹਿਲੇ ਪੜਾਅ ਦੀ ਵੋਟਿੰਗ ਹੈ। ਸੂਬੇ ਦੀਆਂ 152 ਸੀਟਾਂ ‘ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਸਾਰੇ ਪੋਲਿੰਗ ਬੂਥਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬੰਗਾਲ ਵਿੱਚ ਮੁੱਖ ਮੁਕਾਬਲਾ ਮਮਤਾ ਬਨਰਜੀ ਦੀ ਟੀਐਮਸੀ (TMC) ਅਤੇ ਭਾਜਪਾ (BJP) ਵਿਚਾਲੇ ਹੈ, ਜਦਕਿ ਕਾਂਗਰਸ ਵੀ ਪੂਰੀ ਤਾਕਤ ਨਾਲ ਚੋਣ ਮੈਦਾਨ ਵਿੱਚ ਹੈ।

16 ਜ਼ਿਲ੍ਹਿਆਂ ਦੇ 152 ਚੋਣ ਹਲਕਿਆਂ ਵਿੱਚ ਲਗਭਗ 44,000 ਪੋਲਿੰਗ ਸਟੇਸ਼ਨਾਂ ‘ਤੇ ਕਰੀਬ 3.6 ਕਰੋੜ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਵੋਟਰਾਂ ਵਿੱਚ 1 ਕਰੋੜ 75 ਲੱਖ 77 ਹਜ਼ਾਰ 210 ਮਹਿਲਾਵਾਂ ਹਨ। ਸੂਬੇ ਦੇ ਸਾਰੇ ਬੂਥਾਂ ਨੂੰ ਸੰਵੇਦਨਸ਼ੀਲ ਮੰਨਿਆ ਗਿਆ ਹੈ, ਜਿਨ੍ਹਾਂ ਵਿੱਚੋਂ ਲਗਭਗ 8,500 ਬੂਥ ਅਤਿ ਸੰਵੇਦਨਸ਼ੀਲ ਹਨ। ਇਸ ਦੇ ਨਾਲ ਹੀ 1,500 ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।

ਤਾਮਿਲਨਾਡੂ ਦੀਆਂ ਸਾਰੀਆਂ ਸੀਟਾਂ ‘ਤੇ ਇੱਕੋ ਪੜਾਅ ਵਿੱਚ ਵੋਟਿੰਗ ਹੋਣੀ ਹੈ। ਭਾਜਪਾ ਇਨ੍ਹਾਂ ਦੋਵਾਂ ਰਾਜਾਂ ਵਿੱਚ ਸੱਤਾ ਵਿੱਚ ਆਉਣ ਲਈ ਪੂਰੀ ਵਾਹ ਲਾ ਰਹੀ ਹੈ। ਜਿਥੇ ਪੱਛਮੀ ਬੰਗਾਲ ਵਿੱਚ ਮਮਤਾ ਬਨਰਜੀ ਦੀ ਟੀਐਮਸੀ (TMC) ਲਈ ਸੱਤਾ ਬਚਾਈ ਰੱਖਣਾ ਇੱਕ ਵੱਡੀ ਚੁਣੌਤੀ ਹੈ। ਓਥੇ ਹੀ ਤਾਮਿਲਨਾਡੂ ਵਿੱਚ ਐਮ.ਕੇ. ਸਟਾਲਿਨ ਲਈ ਵੀ ਇੱਕ ਵਾਰ ਫਿਰ ਸਰਕਾਰ ਬਣਾਉਣਾ ਆਸਾਨ ਨਹੀਂ ਹੋਵੇਗਾ।

ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ । ਮੌਸਮ ਵਿਭਾਗ ਨੇ ਪੱਛਮੀ ਬੰਗਾਲ ਸਮੇਤ ਪੂਰੇ ਉੱਤਰ ਅਤੇ ਮੱਧ ਭਾਰਤ ਵਿੱਚ ਲੂ ਦੀ ਚੇਤਾਵਨੀ ਜਾਰੀ ਕੀਤੀ ਹੈ। ਅਜਿਹੇ ਵਿੱਚ ਜ਼ਿਆਦਾਤਰ ਵੋਟਰ ਸਵੇਰੇ ਅਤੇ ਸ਼ਾਮ ਦੇ ਸਮੇਂ ਹੀ ਵੋਟਿੰਗ ਕਰ ਸਕਦੇ ਹਨ। ਦੁਪਹਿਰ ਵੇਲੇ ਤੇਜ਼ ਗਰਮੀ ਕਾਰਨ ਵੋਟਿੰਗ ਪ੍ਰਤੀਸ਼ਤ ਘੱਟ ਰਹਿ ਸਕਦੀ ਹੈ। ਤਾਮਿਲਨਾਡੂ ਵਿਧਾਨ ਸਭਾ ਚੋਣਾਂ ਵਿੱਚ 5.73 ਕਰੋੜ ਤੋਂ ਵੱਧ ਵੋਟਰ 4,023 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment