8 ਵਜੇ ਸ਼ੁਰੂ ਹੋਵੇਗੀ ਜ਼ਿਮਨੀ ਚੋਣ ਲਈ ਵੋਟਿੰਗ

navdeep kaur
3 Min Read

ਜਲੰਧਰ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦਾ ਸਮਾਂ 8 ਵਜੇ ਸ਼ੁਰੂ ਵੋਟਿੰਗ ਹੋਵੇਗਾ । ਜਿਸ ਦਾ ਪਿੱਛਲੇ ਕਈ ਮਹੀਨਿਆਂ ਤੋਂ ਇੰਤਜਾਰ ਸੀ । ਅੱਜ ਉਹ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਹਨ। ਦੱਸ ਦਈਏ ਕਿ ਸ਼ਾਮ ਨੂੰ ਹਰ ਪੋਲਿੰਗ ਬੂਥ ‘ਤੇ EVM ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਮਸ਼ੀਨਾਂ ਦੀ ਜਾਂਚ ਲਈ ਹਰ ਪੋਲਿੰਗ ਸਟੇਸ਼ਨ ‘ਤੇ ਮੌਕ ਪੋਲਿੰਗ ਹੋਵੇਗੀ। 16,21,759 ਵੋਟਰ ਕਰਨਗੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਤੈਅ ਹੋਵੇਗਾ। ਪੋਲਿੰਗ ਸਟੇਸ਼ਨਾਂ ਦੇ ਅੰਦਰ-ਬਾਹਰ ਪੁਲਿਸ ਦਾ ਸਖ਼ਤ ਪਹਿਰਾ ਹੈ। ਚੱਪੇ-ਚੱਪੇ ’ਤੇ ਪੁਲਿਸ ਤੇ ਪੈਰਾਮਿਲਟਰੀ ਫੋਰਸ ਤੈਨਾਤ ਹੈ। ਜ਼ਿਲ੍ਹਾ ਜਲੰਧਰ ਜਿਥੇ ਲੰਮੇ ਸਮੇ ਤੋਂ ਲੀਡਰਾਂ ਦਾ ਆਉਣ ਜਾਣ ਲੱਗਿਆ ਹੋਇਆ ਸੀ ਦੱਸਣਯੋਗ ਹੈ ਕਿ ਜਲੰਧਰ ਦੇ ਬਾਰਡਰਾਂ ’ਤੇ ਵੀ ਪੁਲਿਸ ਦੀ ਸਖ਼ਤੀ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿਚ ਦੱਸਿਆ ਕਿ ਜ਼ਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈੱਬਕਾਸਟਿੰਗ, ਟਰਾਂਸਪੋਰਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ. ਵੀ. ਐੱਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਨਿਰਪੱਖ ਚੋਣਾਂ ਅਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਬਲਾਂ ਦੀਆਂ 70 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 70 ਵਿਚੋਂ 30 ਨੂੰ ਸ਼ਹਿਰ ਦੇ 4 ਵਿਧਾਨ ਸਭਾ ਹਲਕਿਆਂ ਵਿਚ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ ‘ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੱਸਿਆ ਕਿ ਈ.ਵੀ.ਐੱਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐੱਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ।
ਜਲੰਧਰ ਲੋਕਸਭਾ ਹਲਕੇ ’ਚ ਸ਼ਰਾਬ ਦੀ ਵਿਕਰੀ ’ਤੇ ਪੂਰਨ ਰੋਕ ਲਗਾ ਦਿਤੀ ਹੈ। ਗੁਆਢੀ ਜ਼ਿਲ੍ਹਿਆਂ ’ਚ 3 ਕਿ:ਮੀ: ਤੱਕ  ਸ਼ਰਾਬ ‘ਤੇ ਸਖ਼ਤੀ ਨਾਲ ਰੋਕ ਲਗਾਈ ਹੈ
ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਮੋਗਾ ਗੁਆਢੀ ਜ਼ਿਲ੍ਹੇ ‘ਚ 3 ਕਿਲੋਮੀਟਰ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਦਿਤੇ ਗਏ ਹਨ। 3 ਤੋਂ ਵੱਧ ਪੋਲਿੰਗ ਸਟੇਸ਼ਨ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਵੀ ਲਗਾਏ ਗਏ ਹਨ। ਵੋਟਾਂ ਦਾ ਨਤੀਜਾ 13 ਮਈ ਨੂੰ ਆਵੇਗਾ ਤੇ ਉਸ ਦਿਨ ਹੀ ਪਤਾ ਲੱਗੇਗਾ ਕਿ ਕਿਸਦਾ ਜ਼ੋਰ ਕੰਮ ਆਇਆ ਹੈ।

Share this Article
Leave a comment