ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਸ਼ੁਰੂ ਚੁੱਕੀ ਹੈ। ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਸੀਟ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚਾਰ ਸੀਟਾਂ ਤੇ ਕੁੱਲ 45 ਉਮੀਦਵਾਰ ਦੀ ਕਿਸਮਤ ਦਾਅ ‘ਤੇ ਲੱਗੀ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਜ਼ਿਮਨੀ ਚੋਣ ‘ਚ ਸਾਰੀਆਂ ਚਾਰ ਸੀਟਾਂ ‘ਤੇ ਕਰੀਬ 7 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇਸ ਦੇ ਲਈ 831 ਪੋਲਿੰਗ ਬੂਥ ਬਣਾਏ ਗਏ ਹਨ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਇੱਕ ਪੋਲਿੰਗ ਬੂਥ ‘ਤੇ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੌਕ ਵੋਟਿੰਗ ਚੱਲ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।