ਯੂਪੀ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 37 ਜ਼ਿਲ੍ਹਿਆਂ ‘ਚ ਵੋਟਿੰਗ ਸ਼ੁਰੂ , CM ਯੋਗੀ ਨੇ ਪਾਈ ਵੋਟ

Rajneet Kaur
1 Min Read

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਵਿੱਚ ਅੱਜ 4 ਮਈ ਨੂੰ ਮਿਉਂਸੀਪਲ ਚੋਣਾਂ ਦੇ ਪਹਿਲੇ ਪੜਾਅ ਲਈ ਸਖ਼ਤ ਸੁਰੱਖਿਆ ਦੇ ਵਿਚਕਾਰ ਵੋਟਿੰਗ ਸ਼ੁਰੂ ਹੋ ਗਈ ਹੈ। ਰਾਜ ਚੋਣ ਕਮਿਸ਼ਨ (SIC) ਦੇ ਅਨੁਸਾਰ, 37 ਜ਼ਿਲ੍ਹਿਆਂ ਦੀਆਂ 10 ਨਗਰ ਨਿਗਮਾਂ, 103 ਨਗਰ ਪਾਲਿਕਾਵਾਂ ਅਤੇ 276 ਨਗਰ ਪੰਚਾਇਤਾਂ ਲਈ ਵੋਟਾਂ ਪੈ ਰਹੀਆਂ ਹਨ। ਜਦੋਂਕਿ ਦੂਜੇ ਪੜਾਅ ਦੀ ਵੋਟਿੰਗ 11 ਮਈ ਨੂੰ ਹੋਵੇਗੀ। ਦੋ ਪੜਾਵਾਂ ਵਿੱਚ ਹੋਣ ਵਾਲੀਆਂ ਚੋਣਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਲਈ ਅਹਿਮ ਇਮਤਿਹਾਨ ਹੋਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਪੜਾਅ ਦੀ ਵੋਟਿੰਗ ‘ਚ 2.40 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਵੇਰੇ ਗੋਰਖਪੁਰ ਦੇ ਇੱਕ ਬੂਥ ‘ਤੇ ਪਹੁੰਚ ਕੇ ਆਪਣੇ ਵੋਟ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਟਵੀਟ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। ਯੂਪੀ ਦੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment