Punjab Lok Sabha Election: ਪੰਜਾਬ ਦੀਆਂ 13 ਸੀਟਾਂ ਲਈ ਵੋਟਿੰਗ, 2 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

Prabhjot Kaur
1 Min Read

ਚੰਡੀਗੜ੍ਹ: ਪੰਜਾਬ ‘ਚ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਚੋਣ ਕਮਿਸ਼ਨ ਮੁਤਾਬਕ ਵੋਟਰਾਂ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 12 ਅਜਿਹੇ ਦਸਤਾਵੇਜ਼ ਹਨ ਜਿਨ੍ਹਾਂ ਜ਼ਰੀਏ ਲੋਕ ਵੋਟ ਕਰ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਸੇਵਾਂ ਪਛਾਣ ਪੱਤਰ, ਬੈਂਕ/ਡਾਕ ਘਰ ਵੱਲੋਂ ਜਾਰੀ ਕੀਤੀ ਗਈ ਫੋਟੋ ਲੱਗੀ ਪਾਸਬੁੱਕ, ਪੈਨਕਾਰਡ, ਐੱਨਪੀਆਰ ਤਹਿਤ ਆਰ.ਜੀਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਲੇਬਰ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਣੇ ਪੈਨਸ਼ਨ ਦਸਤਾਵੇਜ਼, MP/MLA/MLC ਵੱਲੋਂ ਜਾਰੀ ਕੀਤਾ ਗਿਆ ਪਛਾਣ ਪੱਤਰ, ਸਮਾਜਿਕ ਨਿਆਂ ਤੇ ਸਸ਼ਕੀਤਕਰਨ ਮੰਤਰਾਲੇ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ UDID ਕਾਰਡ ਤੇ ਆਧਾਰ ਕਾਰਡ ਸ਼ਾਮਲ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment