ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ; ਨਸ਼ਾ ਤਸਕਰ ਅਨਵਰ ਗਿਲ ਤੇ ਅਭੀ ਦੇ ਘਰ ‘ਤੇ ਚਲਿਆ ਪੀਲਾ ਪੰਜਾ

Global Team
2 Min Read

ਅੰਮ੍ਰਿਤਸਰ 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ ਵਾਸੀ ਮਕਾਨ ਨੰ: 468, ਪਿੰਡ ਗੁਮਟਾਲਾ ਥਾਣਾ ਕੰਟੋਨਮੈਟ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ ਅਤੇ ਇਸ ਸਮੇ ਵੀ ਜੇਲ੍ਹ ਵਿਚ ਹਨ। ਉਨਾਂ ਦੱਸਿਆ ਕਿ ਅਨਵਰ ਗਿਲ ਉਰਫ ਰਿੰਕੂ ਅਤੇ ਅਭੀ ਦੋਂਵੇਂ ਚਚੇਰੇ ਭਰਾ ਹਨ ਅਤੇ ਇਕੋ ਹੀ ਮਕਾਨ ਵਿਚ ਰਹਿੰਦੇ ਹਨ।ਉਨਾਂ ਦੱਸਿਆ ਕਿ ਅਨਵਰ ਗਿਲ ਤੇ 5 ਮੁਕੱਦਮੇ ਦਰਜ਼ ਹਨ ਜਦਕਿ ਅਭੀ ਤੇ ਇਕ ਐਨ ਡੀ ਪੀ ਐਸ ਐਕਟ ਅਤੇ ਇਕ ਆਰਮਜ਼ ਐਕਟ ਦਾ ਮੁਕੱਦਮਾ ਦਰ਼ਜ ਹੈ।

ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਹਨਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Share This Article
Leave a Comment