ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ: ਹਰਜੋਤ ਬੈਂਸ

Global Team
3 Min Read

ਚੰਡੀਗੜ੍ਹ: ਗ਼ੈਰਕਾਨੂੰਨੀ ਖਣਨ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਬੀਤੇ ਕੁਝ ਦਿਨਾਂ ਪਹਿਲਾਂ ਭਾਜਪਾ ਦੇ ਜਿਲਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ ਅਤੇ ਇਲਾਕੇ ਦੇ ਕਈ ਸਮਾਜ ਸੇਵੀਆਂ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦੀਆਂ ਵੀਡੀਓਜ ਬਣਾਈਆਂ ਗਈਆਂ ਸਨ ਅਤੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਗੈਰ ਕਾਨੂੰਨੀ ਮਾਈਨਿੰਗ ਦਿਖਾਈ ਗਈ ਸੀ ਕਿ ਕਿਸ ਤਰੀਕੇ ਨਾਲ ਸਤਲੁਜ ਦਰਿਆ ਵਿੱਚ ਬੜੇ ਵੱਡੇ ਪੱਧਰ ਤੇ ਮਾਈਨਿੰਗ ਕੀਤੀ ਜਾ ਰਹੀ ਹੈ।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੋ ਐਫ.ਆਈ.ਆਰਜ਼. ਥਾਣਾ ਨੰਗਲ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਕਲਵਾਂ ਚੌਕੀ ਵਿਖੇ ਦਰਜ ਕੀਤੀ ਗਈ ਹੈ। ਇਹ ਤਿੰਨ ਐਫਆਈਆਰਜ਼ ਮਾਈਨਜ਼ ਐਂਡ ਮਿਨਰਲਜ਼ ਡਿਵੈਲਪਮੈਂਟ ਰੂਲਜ਼ , 1957 ਦੀ ਧਾਰਾ 21 (1) ਅਤੇ 4 (1) ਤਹਿਤ ਦਰਜ ਕੀਤੀਆਂ ਗਈਆਂ ਹਨ।

Share This Article
Leave a Comment