ਮੌਸਮ ਵਿਭਾਗ ਵਲੋਂ ਚੇਤਾਵਨੀ ਜਾਰੀ, ਭਾਰੀ ਮੀਂਹ ਦੇ ਨਾਲ-ਨਾਲ ਬਰਫ਼ ਪੈਣ ਦੀ ਸੰਭਾਵਨਾ

Rajneet Kaur
2 Min Read

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ।  8 ਫਰਵਰੀ ਤੋਂ ਪੱਛਮੀ ਹਿਮਾਲਾ ਨੂੰ ਪ੍ਰਭਾਵਿਤ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।ਇਸ ਦੇ ਪ੍ਰਭਾਵ ਕਾਰਨ 8 ਤੋਂ 10 ਫਰਵਰੀ ਤੱਕ ਹਲਕੀ ਬਾਰਿਸ਼ ਤੇ ਹਲਕੀ ਤੋਂ ਦਰਮਿਆਨੀ ਬਰਫ਼ ਪੈਣ ਦੇ ਆਸਾਰ ਸਾਹਮਣੇ ਆ ਰਹੇ ਹਨ ।ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਧੁੱਪ ਨਾਲ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ । ਇਸ ਦੌਰਾਨ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ ।

ਮੌਸਮ ਵਿਭਾਗ ਅਨੁਸਾਰ 8 ਤੋਂ 10 ਫ਼ਰਵਰੀ ਤੱਕ ਇਸ ਖੇਤਰ ਵਿੱਚ ਹਨ੍ਹੇਰੀ ਤੇ ਬਿਜਲੀ ਡਿਗਣ ਦੀ ਸੰਭਾਵਨਾ ਜਤਾਈ  ਹੈ ।ਮੌਸਮ ਵਿਭਾਗ ਨੇ 7 ਫਰਵਰੀ ਤੱਕ ਅਰੁਣਾਚਲ ਪ੍ਰਦੇਸ਼ ,ਅਸਾਮ ਤੇ ਮੇਘਾਲਿਆ ਦੇ ਵੱਖ ਵੱਖ ਹਿੱਸਿਆਂ ਵਿੱਚ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਉਮੀਦ ਦੱਸੀ  ਹੈ । ਜਦੋਂ ਕਿ  ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਈ। ਗੁਲਮਰਗ ਵਿੱਚ 13 ਇੰਚ (35 ਸੈਂਟੀਮੀਟਰ) ਤੋਂ ਵੱਧ ਬਰਫ਼ ਡਿੱਗੀ ਅਤੇ ਜੰਮੂ-ਕਸ਼ਮੀਰ ਦੇ ਹੋਰ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰਾਜਧਾਨੀ ਚੰਡੀਗੜ੍ਹ ਸਣੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ ਤੇ ਗੁਰਦਾਸਪੁਰ ਵਿੱਚ ਹਲਕੀ ਕਿਣ-ਮਿਣ ਹੋਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰਾਤ ਵੇਲੇ ਸਭ ਤੋਂ ਗਰਮ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਸੀ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment