ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Rajneet Kaur
2 Min Read

ਚੰਡੀਗੜ੍ਹ :ਪੰਜਾਬ ਵਿਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਬੀਤੀ ਰਾਤ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ‘ਚ ਮੀਂਹ ਪਿਆ ਹੈ। ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਹੜ੍ਹ ਤੋਂ ਵੀ ਸਾਰੇ ਡਰੇ ਹੋਏ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਤੋਂ ਬਾਅਦ ਲੋਕਾਂ ਨੂੰ ਨਮੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਤੇ ਗੁਰਦਾਸਪੁਰ ਵਿਚ ਮੀਂਹ ਹੋਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ।

ਚੰਡੀਗੜ੍ਹ ‘ਚ ਇੱਕ ਵਾਰ ਫਿਰ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਗਰਜ ਨਾਲ ਹਲਕਾ ਮੀਂਹ ਪੈ ਸਕਦਾ ਹੈ। ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਅੱਜ ਮੋਹਾਲੀ ਤੇ ਪੰਚਕੂਲਾ ਵਿੱਚ ਵੀ ਮੀਂਹ ਪੈ ਸਕਦਾ ਹੈ।ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਦੀ ਰਫ਼ਤਾਰ ਨਾਲ ਵੱਧ ਰਿਹਾ ਹੈ। ਇਹ ਸਪੱਸ਼ਟ ਹੈ ਕਿ ਡੈਮ ਫਲੱਡ ਗੇਟਾਂ ਨੂੰ ਖੋਲ੍ਹੇ ਬਿਨਾਂ ਵੱਧ ਤੋਂ ਵੱਧ ਦੋ ਹਫ਼ਤਿਆਂ ਤੱਕ ਚੱਲ ਸਕਦਾ ਹੈ। ਇਸ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment