ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ‘ਚ ਪੇਸ਼ ਨਾ ਕਰਨ ‘ਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਖਿਲਾਫ ਵਾਰੰਟ

Rajneet Kaur
3 Min Read

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਭਾਰਤ ਭੂਸ਼ਣ ਆਸ਼ੂ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਲੁਧਿਆਣਾ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ ਸੀ।  ਜੇਲ੍ਹ ਪ੍ਰਸ਼ਾਸਨ ਨੂੰ ਸਿੱਧੂ ਨੂੰ ਪੇਸ਼ ਕਰਨ ਦੀ ਹਦਾਇਤ ਦਿੱਤੀ ਗਈ ਸੀ ਪਰ ਪ੍ਰਸ਼ਾਸਨ ਵੱਲੋਂ ਸਿੱਧੂ ਨੂੰ ਪੇਸ਼ ਨਹੀਂ ਕੀਤਾ ਗਿਆ । ਜਿਸ ਤੋਂ ਬਾਅਦ ਕੋਰਟ ਵੱਲੋਂ ਸਖਤ ਫੈਸਲਾ ਲਿਆ ਗਿਆ ਤੇ ਸਿੱਧੂ ਨੂੰ ਕੋਰਟ ਵਿੱਚ ਪੇਸ਼ ਨਾ ਕਰਨ ‘ਤੇ ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਖ਼ਿਲਾਫ਼ ਜ਼ਮਾਨਤੀ ਵਰੰਟ ਜਾਰੀ ਕੀਤਾ ਹੈ।

ਜਾਣਕਾਰੀ ਅਨੁਸਾਰ ਕਰੀਬ ਚਾਰ ਸਾਲ ਪਹਿਲਾਂ ਇੱਕ ਆਰਟੀਆਈ ਕਾਰਕੁਨ ਕੁਲਦੀਪ ਖਹਿਰਾ ਨੇ ਇੱਕ ਗਰੁੱਪ ਹਾਊਸਿੰਗ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਇਆ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ।  ਉਸ ਸਮੇਂ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਜਾਂਚ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੂੰ ਸੌਂਪੀ ਸੀ। ਸੇਖੋਂ ਨੇ ਵੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ ਸੀ। ਇਸ ਦੌਰਾਨ ਸੇਖੋਂ ਦੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋਈ ਅਤੇ ਬਾਅਦ ਵਿੱਚ ਸੇਖੋਂ ਨੂੰ ਨਗਰ ਨਿਗਮ ਦੇ ਅਹੁਦੇ ਤੋਂ ਹਟਾ ਕੇ ਕਮਾਂਡੋ ਤਾਇਨਾਤ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸੇਖੋਂ ਨੇ ਅਦਾਲਤ ਵਿੱਚ ਸਰਕਾਰੀ ਮੁਲਾਜ਼ਮ ਨੂੰ ਧਮਕੀਆਂ ਦੇਣ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਾਇਰ ਕੀਤਾ ਸੀ।

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਵਿੱਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਹੋਣੀ ਸੀ।  ਪਰ ਸਿੱਧੂ ਵੱਲੋਂ ਪਹਿਲਾ ਤਾਂ ਗਵਾਈ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੋਰਟ ਵੱਲੋਂ ਜ਼ੇਲ੍ਹ ਪ੍ਰਸ਼ਾਸਨ ਨੂੰ ਸਿੱਧੂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ ਜੋ ਕਿ  ਜੇਲ੍ਹ ਸੁਪਰੀਡੈਂਟ ਵੱਲੋਂ ਨਹੀਂ ਮੰਨੇ ਗਏ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਮਿਤ ਮੱਕੜ ਦੀ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਪੇਸ਼ ਕਰਨ ਵਿੱਚ ਅਸਫਲ ਰਹਿਣ ਕਾਰਨ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਸੈਸ਼ਨ ਜੱਜ ਦੀ ਅਦਾਲਤ ਵੱਲੋਂ ਸਿੱਧੂ ਦੀ ਰਿਵੀਜ਼ਨ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਸੀਜੇਐਮ ਨੇ 19 ਸਤੰਬਰ ਨੂੰ ਇਹ ਹੁਕਮ ਦਿੱਤਾ ਸੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment