ਪੰਜਾਬ ‘ਚ ਮੁੜ ਚੱਲਣਗੀਆਂ ਪਾਣੀ ਵਾਲੀਆਂ ਬੱਸਾਂ?

Global Team
2 Min Read

ਚੰਡੀਗੜ੍ਹ: ਪੰਜਾਬ ਦੀ ਰਣਜੀਤ ਸਾਗਰ ਝੀਲ ਵਿੱਚ ਜਲਦੀ ਹੀ ਪਾਣੀ ਵਾਲੀਆਂ ਬੱਸਾਂ ਚੱਲਦੀਆਂ ਨਜ਼ਰ ਆਉਣਗੀਆਂ। ਅਖਬੲਰ ‘ਚ ਛਪੀ ਇੱਕ ਖਬਰ ਮੁਤਾਬਕ ਪੰਜਾਬ ਸਰਕਾਰ ਨੇ ਲਗਭਗ ਅੱਠ ਸਾਲਾਂ ਬਾਅਦ ਮੁੜ ਬੱਸਾਂ ਚਲਾਉਣ ਦੀ ਰਣਨੀਤੀ ਬਣਾਈ ਹੈ।

ਕਿਹਾ ਜਾ ਰਿਹਾ ਹੈ ਕਿ ਬੱਸਾਂ ਲਈ ਫਿਟਨੈਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਪਿੱਛੇ ਕੋਸ਼ਿਸ਼ ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ, ਕਿਉਂਕਿ ਜਦੋਂ ਇਹ ਬੱਸਾਂ ਸ਼ੁਰੂ ਕੀਤੀਆਂ ਗਈਆਂ ਸਨ, ਤਾਂ ਇਹ ਦਾਅਵਾ ਕੀਤਾ ਗਿਆ ਸੀ ਕਿ ਇਹ ਦੇਸ਼ ਵਿੱਚ ਆਪਣੀ ਤਰ੍ਹਾਂ ਦਾ ਇੱਕ ਨਵਾਂ ਪ੍ਰੋਜੈਕਟ ਹੈ।

ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਬੱਸਾਂ ਦਾ ਮੁੱਦਾ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਦੀ ਮੀਟਿੰਗ ਵਿੱਚ ਚੁੱਕਿਆ ਗਿਆ ਸੀ। ਇਸ ਸਮੇਂ ਦੌਰਾਨ ਇਹ ਪਤਾ ਲੱਗਾ ਕਿ ਕਰੋੜਾਂ ਦੀਆਂ ਬੱਸ ਬੇਕਾਰ ਹੋ ਰਹੀਆਂ ਹਨ। ਜਿਸ ਤੋਂ ਬਾਅਦ ਬੱਸਾਂ ਚਲਾਉਣ ਲਈ ਰਣਨੀਤੀ ਬਣਾਈ ਗਈ। ਇਸ ਤੋਂ ਬਾਅਦ ਹਰੀਕੇ ਵੈਟਲੈਂਡ ਵਿਖੇ ਖੜ੍ਹੀਆਂ ਪਾਣੀ ਵਾਲੀਆਂ ਬੱਸਾਂ ਦੀ ਜਾਂਚ ਕੀਤੀ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment