ਫਿਰ ਚੱਲੀਆਂ ਭਾਜਪਾਈਆਂ ‘ਤੇ ਪਾਣੀ ਦੀਆਂ ਬੁਛਾੜਾਂ, ਘੇਰਨ ਗਏ ਸੀ ਮੁੱਖ ਮੰਤਰੀ ਦੀ ਰਿਹਾਇਸ਼ (ਵੇਖੋ VIDEO)

TeamGlobalPunjab
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਐਸਸੀ ਵਿੰਗ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਦਾ ਘਿਰਾਓ ਕਰਨਾ ਸੀ ਪਰ ਪੁਲਿਸ ਵੱਲੋਂ ਛੱਡੀਆਂ ਪਾਣੀ ਦੀਆਂ ਬੁਛਾੜਾਂ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਸੈਕਟਰ-25 ਦੇ ਰੈਲੀ ਗਰਾਊਂਡ ਤੱਕ ਹੀ ਸੀਮਤ ਕਰ ਦਿੱਤਾ ।

- Advertisement -

 

ਕੈਪਟਨ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਜੋਂ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ । ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕਾਰਗੁਜ਼ਾਰੀ ਹਰ ਪੱਖੋਂ ਫੇਲ੍ਹ ਹੈ । ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ ਵੱਡਾ ਸਕੈਂਡਲ ਹੋਇਆ ਹੈ ਪਰ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਪਸੀ ਭਾਈਚਾਰਾ ਵੀ ਟੁੱਟ ਰਿਹਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ ।

Share this Article
Leave a comment