ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਤੋਂ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਨੂੰ ਘੇਰਿਆ ਹੈ। ਰਾਸ਼ਟਰਪਤੀ ਟਰੰਪ ਨੇ ਕੋਰੋਨਾ ਵਾਇਰਸ ਨੂੰ ਚੀਨੀ ਵਾਇਰਸ ਕਹਿ ਕੇ ਚੀਨ ‘ਤੇ ਨਿਸ਼ਾਨਾ ਸਾਧਿਆ ਹੈ। ਟਰੰਪ ਨੇ ਇੱਕ ਟਵੀਟ ‘ਚ ਕਿਹਾ ਕਿ ਅਸੀਂ ਸਾਰੇ ਚੀਨ ਦੇ ਇਸ ਅਦਿੱਖ ਵਾਇਰਸ ਨੂੰ ਹਰਾਉਣ ਲਈ ਇੱਕ ਹਾਂ, ਪਰ ਕਈ ਲੋਕ ਕਹਿੰਦੇ ਹਨ ਕਿ ਜੇਕਰ ਤੁਸੀਂ ਦੇਸ਼ ਭਗਤ ਹੋ, ਤਾਂ ਮਾਸਕ ਪਹਿਨੋ, ਖ਼ਾਸਕਰ ਜਦੋਂ ਤੁਸੀਂ ਸਮਾਜਕ ਦੂਰੀਆਂ ਦਾ ਪਾਲਣ ਨਹੀਂ ਕਰ ਪਾ ਰਹੇ ਹੋ। ਉਨ੍ਹਾਂ ਕਿਹਾ ਕਿ ਮੇਰੇ ਤੋਂ ਵੱਡਾ ਦੇਸ਼ ਭਗਤ ਕੋਈ ਨਹੀਂ ਹੈ, ਤੁਹਾਡਾ ਮਨਪਸੰਦ ਰਾਸ਼ਟਰਪਤੀ!
We are United in our effort to defeat the Invisible China Virus, and many people say that it is Patriotic to wear a face mask when you can’t socially distance. There is nobody more Patriotic than me, your favorite President! pic.twitter.com/iQOd1whktN
— Donald J. Trump (@realDonaldTrump) July 20, 2020
ਦੱਸ ਦੇਈਏ ਕਿ ਰਾਸ਼ਟਰਪਤੀ ਟਰੰਪ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਉਹ ਅਮਰੀਕੀ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਮਾਸਕ ਪਹਿਨਣ ਦਾ ਆਦੇਸ਼ ਨਹੀਂ ਦੇਣਗੇ।
ਇੱਥੇ ਦੱਸ ਦਈਏ ਕਿ ਅਮਰੀਕਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਦੇਸ਼ ‘ਚ ਹੁਣ ਤੱਕ ਕੋੋਰੋਨਾ ਦੇ 39 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1 ਲੱਖ 43 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। 1 ਲੱਖ 13 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।