ਰਾਸ਼ਟਰਪਤੀ ਟਰੰਪ ਨੇ ਕਿਹਾ, ਚੀਨੀ ਵਾਇਰਸ ਨੂੰ ਹਰਾਉਣ ਲਈ ਅਸੀਂ ਸਾਰੇ ਇੱਕ ਹਾਂ, ਮੇਰੇ ਤੋਂ ਵੱਡਾ ਕੋਈ ਦੇਸ਼ ਭਗਤ ਨਹੀਂ

TeamGlobalPunjab
1 Min Read

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਤੋਂ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਨੂੰ ਘੇਰਿਆ ਹੈ। ਰਾਸ਼ਟਰਪਤੀ ਟਰੰਪ ਨੇ ਕੋਰੋਨਾ ਵਾਇਰਸ ਨੂੰ ਚੀਨੀ ਵਾਇਰਸ ਕਹਿ ਕੇ ਚੀਨ ‘ਤੇ ਨਿਸ਼ਾਨਾ ਸਾਧਿਆ ਹੈ। ਟਰੰਪ ਨੇ ਇੱਕ ਟਵੀਟ ‘ਚ ਕਿਹਾ ਕਿ ਅਸੀਂ ਸਾਰੇ ਚੀਨ ਦੇ ਇਸ ਅਦਿੱਖ ਵਾਇਰਸ ਨੂੰ ਹਰਾਉਣ ਲਈ ਇੱਕ ਹਾਂ, ਪਰ ਕਈ ਲੋਕ ਕਹਿੰਦੇ ਹਨ ਕਿ ਜੇਕਰ ਤੁਸੀਂ ਦੇਸ਼ ਭਗਤ ਹੋ, ਤਾਂ ਮਾਸਕ ਪਹਿਨੋ, ਖ਼ਾਸਕਰ ਜਦੋਂ ਤੁਸੀਂ ਸਮਾਜਕ ਦੂਰੀਆਂ ਦਾ ਪਾਲਣ ਨਹੀਂ ਕਰ ਪਾ ਰਹੇ ਹੋ।  ਉਨ੍ਹਾਂ ਕਿਹਾ ਕਿ ਮੇਰੇ ਤੋਂ ਵੱਡਾ ਦੇਸ਼ ਭਗਤ ਕੋਈ ਨਹੀਂ ਹੈ, ਤੁਹਾਡਾ ਮਨਪਸੰਦ ਰਾਸ਼ਟਰਪਤੀ!

- Advertisement -

ਦੱਸ ਦੇਈਏ ਕਿ ਰਾਸ਼ਟਰਪਤੀ ਟਰੰਪ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਉਹ ਅਮਰੀਕੀ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਮਾਸਕ ਪਹਿਨਣ ਦਾ ਆਦੇਸ਼ ਨਹੀਂ ਦੇਣਗੇ।

ਇੱਥੇ ਦੱਸ ਦਈਏ ਕਿ ਅਮਰੀਕਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਦੇਸ਼ ‘ਚ ਹੁਣ ਤੱਕ ਕੋੋਰੋਨਾ ਦੇ 39 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1 ਲੱਖ 43 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।  1 ਲੱਖ 13 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

Share this Article
Leave a comment