ਚੰਡੀਗੜ੍ਹ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ ਸ਼ੋਅ ਕੀਤਾ। ਦਿਨ ਭਰ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਸੈਸ਼ਨ – ਉਦਯੋਗ ਦੇ ਆਗੂਆਂ ਨਾਲ ਗੱਲਬਾਤ ਵਿਸ਼ੇ ‘ਤੇ ਵੱਡੇ ਕਾਰਪੋਰੇਟਾਂ ਘਰਾਣਿਆਂ ਨਾਲ ਬਿਜ਼ਨਸ-ਟੂ-ਬਿਜ਼ਨਸ ਮੀਟਿੰਗਾਂ ਕੀਤੀਆਂ ਗਈਆਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਫ਼ਦ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ, ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਆਈ.ਏ.ਐਸ., ਪ੍ਰਸ਼ਾਸਕੀ ਸਕੱਤਰ ਨਿਵੇਸ਼ ਪ੍ਰੋਤਸਾਹਨ ਕੇ.ਕੇ. ਯਾਦਵ, ਆਈ.ਏ.ਐਸ., ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸੀਮਾ ਬਾਂਸਲ, ਸੀਈਓ ਇਨਵੈਸਟ ਪੰਜਾਬ ਅਮਿਤ ਢਾਕਾ, ਆਈਏਐਸ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।