ਕੇਂਦਰ ਵਲੋਂ ਭੇਜੇ ਰਾਸ਼ਨ ਦੀ ਸੂਬਾ ਸਰਕਾਰ ਨੇ ਨਹੀਂ ਕੀਤੀ ਵੰਡ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਦਿਨ ਸਤਾਧਾਰੀ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਤੇ ਸਵਾਲ  ਚੁੁੱਕੇ ਜਾਂਦੇ ਹਨ । ਅਜ ਇਕ ਵਾਰ ਫਿਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਲੌਕ ਡਾਉਨ ਦੌਰਾਨ ਕੇਂਦਰ ਵੱਲੋ ਅਪ੍ਰੈਲ ਮਹੀਨੇ ਲਈ ਭੇਜੀ ਖੁਰਾਕ ਰਾਹਤ ਸਮੱਗਰੀ ਨੂੰ ਪੰਜਾਬ ਦੇ ਲੋਕਾਂ ਵਿਚ ਵੰਡਿਆ ਨਹੀਂ ਗਿਆ ਹੈ। ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇੱ ਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਗਰੀਬਾਂ ਨੂੰ ਉਨ੍ਹਾਂ ਦੇ ਹਕ ਤੋ ਵਾਂਝਾ ਕਰ ਰਹੀ ਹੈ ।

ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਮਈ ਮਹੀਨੇ ਦਾ ਰਾਸ਼ਨ ਵੀ ਕੇਂਦਰ ਸਰਕਾਰ ਵੱਲੋਂ ਭੇਜ ਦਿੱਤਾ ਗਿਆ ਹੈ ਪਰ ਅਜੇ ਤੱਕ ਸੂਬੇ ਵਿੱਚ ਅਪ੍ਰੈਲ ਮਹੀਨੇ ਦਾ ਰਾਸ਼ਨ ਵੀ ਨਹੀਂ ਵੰਡਿਆ ਗਿਆ। ਬੀਬਾ ਬਾਦਲ ਅਨੁਸਾਰ ਹੁਣ ਤਕ ਕੇਂਦਰ ਵੱਲੋਂ ਪੰਜਾਬ ਦੀ ਅੱਧੀ ਅਬਾਦੀ ਯਾਨਿ 1.4 ਕਰੋੜ ਲੋਕਾਂ ਲਈ ਇੱਕ ਲੱਖ ਮੀਟਰਿਕ ਟਨ ਕਣਕ ਅਤੇ 6 ਹਜ਼ਾਰ ਮੀਟਰਿਕ ਟਨ ਦਾਲਾਂ ਭੇਜੀਆਂ ਜਾ ਚੁੱਕੀਆਂ ਹਨ।

Check Also

ਨਕਲੀ ਰਾਮ ਰਹੀਮ ਨੂੰ ਲੈ ਕੇ ਕੋਰਟ ਨੇ ਡੇਰਾ ਪ੍ਰੇਮੀਆਂ ਨੂੰ ਲਗਾਈ ਫਟਕਾਰ

ਚੰਡੀਗੜ੍ਹ: ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਹੈ ਜਾਂ ਨਕਲੀ, ਇਸ ਦੀ …

Leave a Reply

Your email address will not be published.