ਭਾਰਤੀ ਲੋਕਾਂ ਨੂੰ ਅਫ਼ਗਾਨਿਸਤਾਨ ਤੋਂ ਵਾਪਸ ਲਿਆਉਣ ਲਈ ਸਰਕਾਰ ਕਰ ਰਹੀ ਹਰ ਸੰਭਵ ਕੋਸ਼ਿਸ਼ : ਐੱਸ. ਜੈਸ਼ੰਕਰ

TeamGlobalPunjab
2 Min Read

ਨਵੀਂ ਦਿੱਲੀ : ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਸਰਬ ਪਾਰਟੀ ਮੀਟਿੰਗ ਵਿੱਚ ਅਫਗਾਨਿਸਤਾਨ ਦੀ ਸਥਿਤੀ ਬਾਰੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਦੇ ਸਦਨ ਨੂੰ ਜਾਣੂ ਕਰਵਾਇਆ। ਇਸ ਸਰਬ ਪਾਰਟੀ ਮੀਟਿੰਗ ਵਿੱਚ 31 ਪਾਰਟੀਆਂ ਦੇ 37 ਆਗੂ ਸ਼ਾਮਲ ਹੋਏ ।

ਮੀਟਿੰਗ ਤੋਂ ਬਾਅਦ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਅਫਗਾਨਿਸਤਾਨ ਦੀ ਸਥਿਤੀ ਬਾਰੇ ਅੱਜ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਫਲੋਰ ਲੀਡਰਾਂ ਨੂੰ ਜਾਣੂ ਕਰਵਾ ਦਿੱਤਾ ਹੈ। ਸਾਡਾ ਧਿਆਨ ਲੋਕਾਂ ਨੂੰ ਉੱਥੋਂ ਬਾਹਰ ਕੱਢਣ ‘ਤੇ ਹੈ ਅਤੇ ਸਰਕਾਰ ਲੋਕਾਂ ਨੂੰ ਬਾਹਰ ਕੱਢਣ ਲਈ ਸਭ ਕੁਝ ਕਰ ਰਹੀ ਹੈ।

ਡਾਕਟਰ ਐਸ ਜੈਸ਼ੰਕਰ ਨੇ ਅੱਗੇ ਕਿਹਾ ਕਿ ਆਪਰੇਸ਼ਨ ‘ਦੇਵੀ ਸ਼ਕਤੀ’ ਦੇ ਤਹਿਤ ਸਾਡੀ 6 ਉਡਾਣਾਂ ਹਨ। ਅਸੀਂ ਜ਼ਿਆਦਾਤਰ ਭਾਰਤੀਆਂ ਨੂੰ ਵਾਪਸ ਲਿਆਏ ਹਾਂ ਪਰ ਉਹ ਸਾਰੇ ਨਹੀਂ ਕਿਉਂਕਿ ਉਨ੍ਹਾਂ ਵਿੱਚੋਂ ਕੁਝ ਉਡਾਣ ਵਾਲੇ ਦਿਨ ਨਹੀਂ ਪਹੁੰਚ ਸਕੇ। ਅਸੀਂ ਨਿਸ਼ਚਤ ਰੂਪ ਤੋਂ ਕੋਸ਼ਿਸ਼ ਕਰਾਂਗੇ ਅਤੇ ਸਾਰਿਆਂ ਨੂੰ ਬਾਹਰ ਲਿਆਵਾਂਗੇ । ਅਸੀਂ ਕੁਝ ਅਫਗਾਨ ਨਾਗਰਿਕਾਂ ਨੂੰ ਵੀ ਕੱਢਿਆ ਹੈ।

 

- Advertisement -

ਜੈਸ਼ੰਕਰ ਨੇ ਕਿਹਾ ਕਿ ਅਫਗਾਨਿਸਤਾਨ ਦੇ ਲੋਕਾਂ ਨਾਲ ਸਾਡੀ ਪੱਕੀ ਦੋਸਤੀ ਸਾਡੇ 500 ਤੋਂ ਵੱਧ ਪ੍ਰੋਜੈਕਟਾਂ ਵਿੱਚ ਝਲਕਦੀ ਹੈ। ਇਹ ਦੋਸਤੀ ਸਾਡੀ ਅਗਵਾਈ ਕਰਦੀ ਰਹੇਗੀ।

- Advertisement -

 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਸਰਕਾਰ ਉੱਥੋਂ ਭਾਰਤੀ ਲੋਕਾਂ ਨੂੰ ਛੇਤੀ ਤੋਂ ਛੇਤੀ ਬਾਹਰ ਕੱਢਣ ਲਈ ਦ੍ਰਿੜ ਅਤੇ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਜਿੰਨੀ ਛੇਤੀ ਹੋ ਸਕੇ ਪੂਰੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਮੀਟਿੰਗਾਂ ਹੋਣਗੀਆਂ।

Share this Article
Leave a comment