ਮੁਹਾਲੀ: ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਜਾਰੀ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ, ‘ਚੰਡੀਗੜ੍ਹ ਯੂਨੀਵਰਸਿਟੀ ‘ਚ ਇੱਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੇ ਇਤਰਾਜ਼ਯੋਗ ਵੀਡੀਓ ਰਿਕਾਰਡ ਕਰਕੇ ਵਾਇਰਲ ਕਰ ਦਿੱਤੇ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਧੀਆਂ ਹੌਂਸਲਾ ਰੱਖਣ ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਵਿਦਿਆਰਥੀ ਸ਼ਾਤ ਰਹਿਣ।’
चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।
— Arvind Kejriwal (@ArvindKejriwal) September 18, 2022
ਇਸ ਦੇ ਨਾਲ ਹੀ ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕਿ #ChandigarhUniversity ਮਾਮਲਾ ਬਹੁਤ ਹੀ ਸ਼ਰਮਨਾਕ ਹੈ। ਪੰਜਾਬ ਸਰਕਾਰ ਇਸ ਜੁਰਮ ਦੇ ਦੋਸ਼ੀਆਂ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਸਾਰੇ ਤੁਹਾਡੇ ਨਾਲ ਹਾਂ ਅਤੇ ਇਨਸਾਫ਼ ਹੋਵੇਗਾ।
The #ChandigarhUniversity case is most shameful. Punjab Government will leave no stone unturned to bring the perpetrators of this crime to justice. I appeal to everyone to maintain calm. We all are with you and justice will be done.
— Raghav Chadha (@raghav_chadha) September 18, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.