ਅਸੀਂ ਡੱਲੇਵਾਲ ਨੂੰ ਮ.ਰਨ ਵਰਤ ਤੋੜਨ ਲਈ ਨਹੀਂ ਕਿਹਾ, ਸਰਕਾਰ ਦਾ ਰਵੱਈਆ ਸੁਲ੍ਹਾ ਕਰਵਾਉਣ ਦਾ ਨਹੀਂ : ਸੁਪਰੀਮ ਕੋਰਟ

Global Team
2 Min Read

ਚੰਡੀਗੜ੍ਹ:38 ਦਿਨਾਂ ਤੋਂ ਮ.ਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਬੰਧੀ  ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵ.ਰਤ ਤੋੜਨ ਲਈ ਨਹੀਂ ਕਿਹਾ ਹੈ।ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਅਤੇ ਕੁਝ ਕਿਸਾਨ ਆਗੂਆਂ ਨੂੰ ਗੰਭੀਰ ਪੱਧਰ ‘ਤੇ ਸਪਸ਼ੱਟ ਕੀਤਾ ਕਿ ਮੀਡੀਆ ਵਿਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕੋਰਟ ਨੇ ਕਿਹਾ ਕਿ ਮੀਡੀਆ ‘ਚ ਗਲਤ ਸੁਚਨਾ ਦੇ ਕੇ ਇਹ ਪ੍ਰਭਾਵ ਪੈਦਾ ਕੀਤਾ ਜਾ ਰਿਹਾ ਹੈ ਕਿ ਅਦਾਲਤ ਨੇ ਡੱਲੇਵਾਲ ਨੂੰ ਆਪਣੇ ਮਰਨ ਵਰਤ ਨੂੰ ਖਤਮ ਕਰਨ ਲਈ ਕਿਹਾ ਹੈ, ਜਦਕਿ ਅਜਿਹਾ ਨਹੀਂ ਹੈ।

ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਸੁਲ੍ਹਾ ਕਰਵਾਉਣ ਦਾ ਨਹੀਂ ਹੈ। ਕੁਝ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸਾਨੂੰ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਨ ਲਈ ਆਦੇਸ਼ ਦੀ ਪਾਲਣਾ ਰਿਪੋਰਟ ਦੀ ਲੋੜ ਹੈ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਸਨ। ਇਸ ਮਾਮਲੇ ਵਿੱਚ ਡੱਲੇਵਾਲ ਦੀ ਦੋਸਤ ਐਡਵੋਕੇਟ ਗੁਨਿੰਦਰ ਕੌਰ ਗਿੱਲ ਨੇ ਪਾਰਟੀ ਬਣਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਕ੍ਰਿਪਾ ਕਰਕੇ ਟਕਰਾਅ ਬਾਰੇ ਨਾ ਸੋਚੋ, ਅਸੀਂ ਕਿਸਾਨਾਂ ਨਾਲ ਸਿੱਧੀ ਗੱਲ ਨਹੀਂ ਕਰ ਸਕਦੇ। ਹੁਣ 6 ਜਨਵਰੀ (ਸੋਮਵਾਰ) ਨੂੰ ਡੱਲੇਵਾਲ ਮਾਮਲੇ ਅਤੇ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਵੇਗੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share This Article
Leave a Comment