ਕਿਸਾਨ ਹਮਲਾ ਕਰਨ ਜਾ ਰਹੀ ਫੌਜ ਵਾਂਗ ਵੱਧ ਰਹੇ ਹਨ ਅੱਗੇ, ਇਹ ਤਰੀਕਾ ਠੀਕ ਨਹੀਂ: ਖੱਟਰ

Prabhjot Kaur
2 Min Read

ਨਿਊਜ਼ ਡੈਸਕ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੀ ਆਪਣੀ ਮੰਗਾਂ ਪੂਰੀਆਂ ਕਰਵਾਉਣ ਦੇ ਤਰੀਕਿਆਂ ਦੀ ਆਲੋਚਨਾ ਕੀਤੀ। ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਕਿਸਾਨ ਹਮਲਾ ਕਰਨ ਜਾ ਰਹੀ ਫੌਜ ਵਾਂਗ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਟਰੈਕਟਰ ਟਰਾਲੀ, ਅਰਥ ਮੂਵਰ ਅਤੇ ਇੱਕ ਸਾਲ ਦਾ ਰਾਸ਼ਨ ਲੈ ਕੇ ਫੌਜ ਵਾਂਗ ਅੱਗੇ ਵੱਧ ਰਹੇ ਹਨ।

ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ‘ਤੇ ਖੱਟਰ ਨੇ ਕਿਹਾ, “ਸਾਨੂੰ ਉਨ੍ਹਾਂ ਦੇ ਤਰੀਕੇ ‘ਤੇ ਇਤਰਾਜ਼ ਹੈ। ਸਾਨੂੰ ਉਨ੍ਹਾਂ ਦੇ ਦਿੱਲੀ ਜਾਣ ‘ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕੋਲ ਰੇਲ, ਬੱਸਾਂ ਅਤੇ ਆਪਣੇ ਵਾਹਨ ਹਨ ਪਰ ਟਰੈਕਟਰ ਆਵਾਜਾਈ ਦਾ ਸਾਧਨ ਨਹੀਂ ਹਨ ਇਹ ਇੱਕ ਖੇਤੀ ਲਈ ਵਰਤਿਆ ਜਾਂਦਾ ਹੈ।” ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਨ ਲਈ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਡੇਰੇ ਲਾ ਰਹੇ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਮੀਟਿੰਗ ਹੋਣ ਤੱਕ ਦਿੱਲੀ ਵੱਲ ਵਧਣ ਦੀ ਕੋਈ ਨਵੀਂ ਕੋਸ਼ਿਸ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਤਜਵੀਜ਼ਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਦਾ ਫੈਸਲਾ ਕੀਤਾ ਜਾਵੇਗਾ। ਖੱਟਰ ਨੇ ਹੁਣ ਰੱਦ ਕੀਤੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਪਹਿਲੇ ਅੰਦੋਲਨ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇੱਕ ਸਾਲ ਤੱਕ ਟਿੱਕਰੀ ਅਤੇ ਸਿੰਧੂ ਸਰਹੱਦਾਂ ‘ਤੇ ਡੇਰੇ ਲਾਏ ਅਤੇ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment