ਅਸੀਂ ਆਪਣੇ ਦੋਸਤਾਂ ਦੇ ਕਰਜ਼ੇ ਨਹੀਂ, ਗਰੀਬਾਂ ਦੇ ਬਿਜਲੀ ਦੇ ਬਿੱਲ ਮੁਆਫ ਕਰਦੇ ਹਾਂ: ਕੇਜਰੀਵਾਲ

ਨਵੀਂ ਦਿੱਲੀ: ਪੰਜਾਬ ਵਿੱਚ ਮੁਫਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਇੱਕ ਅਖਬਾਰ ਦੀ ਫੋਟੋ ਸਾਂਝੀ ਕਰਦੇ ਹੋਏ ਲਿਖਿਆ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ ਤੇ ਲੋਕਾਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਹੈ।

ਉਨ੍ਹਾਂ ਅੱਗੇ ਲਿਖਿਆ, ‘ਅਸੀਂ ਆਪਣੇ ਦੋਸਤਾਂ ਦੇ ਕਰਜੇ ਮੁਆਫ ਨਹੀਂ ਕਰਦੇ, ਗਰੀਬਾਂ ਦੇ ਬਿਜਲੀ ਦੇ ਬਿੱਲ ਮੁਆਫ ਕਰਦੇ ਹਾਂ। ਇਨ੍ਹਾਂ ਕਰੋੜਾਂ ਲੋਕਾਂ ਦੀਆਂ ਦੁਆਵਾਂ ਸਾਡੇ ਨਾਲ ਹਨ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੇ ਵਿੱਚ ਵੀ ਇਹ ਚਮਤਕਾਰ ਹੋ ਸਕਦਾ ਹੈ ਕਿਉਂਕਿ ਚਾਬੀ ਤੁਹਾਡੇ ਕੋਲ ਹੈ।’

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਲਈ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੁਲਾਈ ਦੇ ਜੋ ਬਿੱਲ ਤਿਆਰ ਹੋਏ ਹਨ, ਉਨ੍ਹਾਂ ‘ਚ 300 ਯੂਨਿਟ ਤੋਂ ਘੱਟ ਬਿਜਲੀ ਫੂਕਣ ਵਾਲੇ ਖਪਤਕਾਰਾਂ ਨੂੰ ਜ਼ੀਰੋ ਬਿੱਲ ਆਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.