ਦਮਦਮਾ ਸਾਹਿਬ ਤੋਂ ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ‘ਸਾਨੂੰ ਨਹੀਂ ਜ਼ਰੂਰੀ ਗੱਠਜੋੜ’

TeamGlobalPunjab
1 Min Read

ਤਲਵੰਡੀ ਸਾਬੋ(ਪ੍ਰਭਜੋਤ ਕੌਰ) : ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਹਰ ਪਾਰਟੀ ਸੜਕਾਂ ‘ਤੇ ਨਿੱਤਰੀ ਹੋਈ ਹੈ। ਇਸ ਤਹਿਤ ਅੱਜ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕੀਤੀ ਗਈ। ਤਲਵੰਡੀ ਸਾਬੋ ਵਿਖੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਲੀਡਰ ਅਤੇ ਵਰਕਰ ਪਹੁੰਚੇ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਬੀਜੇਪੀ ‘ਤੇ ਸਿੱਧੇ ਨਿਸ਼ਾਨੇ ਲਾਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਕਿਸੇ ਪਾਰਟੀ ਨਾਲ ਗੱਠਜੋੜ ਦੀ ਲੋੜ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਸਾਡੀ ਪਾਰਟੀ ਨੂੰ ਕਿਸਾਨ ਜ਼ਰੂਰੀ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਸਦਨ ਵਿੱਚ ਇਕੱਲੇ ਨੇ ਇਸ ਬਿੱਲ ਦੇ ਖਿਲਾਫ ਵੋਟਾਂ ਪਾਈਆਂ।

ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨੇ ਲਾਉਂਦੇ ਹੋਏ ਕਿਹਾ ਕਿ ਸੁਨੀਲ ਜਾਖੜ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। ਕਾਂਗਰਸ ਪਾਰਟੀ ਸਾਡੇ ਖਿਲਾਫ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਅਸੀਂ ਕਿਸਾਨਾਂ ਦੇ ਮੁੱਦੇ ‘ਤੇ ਯੂ ਟਰਨ ਲਿਆ ਹੈ, ਸਾਡੀ ਪਾਰਟੀ ਕਿਸਾਨ ਹਿਤੈਸ਼ੀ ਹੈ।

Share this Article
Leave a comment