ਫਰੀਦਕੋਟ : ਫਰੀਦਕੋਟ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦਾ ਸਮਰਥਨ ਕਰਨ ਵਾਲੀ ਫਰਜ਼ੀ ਪੋਸਟ ਵਾਇਰਲ ਹੋ ਰਹੀ ਹੈ। ਐਮਪੀ ਖਾਲਸਾ ਨੇ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਾਂਗਰਸ ਦੀ ਹਮਾਇਤ ਨਹੀਂ ਕੀਤੀ ਅਤੇ ਨਾ ਕਦੇ ਕਰਨਗੇ । ਸਾਡੇ ਵਿਰੁੱਧ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਕਾਰਵਾਈ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਜੇਕਰ ਇਹ ਕਿਸੇ ਹੋਰ ਦੀ ਸ਼ਰਾਰਤ ਹੈ ਤਾਂ ਅਸੀਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਹਾਂ। ਸਾਡੀ ਕਿਸੇ ਨਾਲ ਵੀ ਗੱਲਬਾਤ ਗੁਰੂ ਸਿਧਾਂਤਾਂ ‘ਤੇ ਆਧਾਰਿਤ ਹੋਵੇਗੀ। ਕਿਉਂਕਿ ਅਸੀਂ ਸੰਗਤ ਅਤੇ ਗੁਰੂ ਨੂੰ ਸਮਰਪਿਤ ਹਾਂ। ਇਸ ਤਰ੍ਹਾਂ ਦੀਆਂ ਫਰਜ਼ੀ ਫੋਟੋਆਂ ਐਡਿਟ ਕਰਕੇ ਲੋਕਾਂ ਨੂੰ ਗੁੰਮਰਾਹ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਡੇ ਲਈ ਧਰਮ ਪਹਿਲਾਂ ਅਤੇ ਰਾਜਨੀਤੀ ਬਾਅਦ ਵਿੱਚ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।