ਪਾਕਿਸਤਾਨ ਜੇਕਰ ਹਮਲਾਵਰ ਰੁਖ ਅਪਣਾਉਂਦਾ ਹੈ ਤਾਂ ਦੇਵਾਂਗੇ ਮੂੰਹ ਤੋੜਵਾਂ ਜਵਾਬ : ਮੁੱਖ ਮੰਤਰੀ

TeamGlobalPunjab
6 Min Read

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਇਤਿਹਾਸਕ 75ਵੇਂ ਆਜਾਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਵਿਰੁੱਧ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣ ਦਾ ਵਾਅਦਾ ਵੀ ਕੀਤਾ।

ਪਾਕਿਸਤਾਨ ਦੇ ਵਿਰੁੱਧ ਪੂਰੀ ਤਰਾਂ ਚੌਕਸ ਰਹਿਣ ਦੀ ਗੱਲ ਕਰਦਿਆਂ ਜੋ ਕਿ ਹਮੇਸ਼ਾ ਮੁਸਕਿਲਾਂ ਖੜੀਆਂ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ, ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ “ਅਸੀਂ ਸ਼ਾਂਤੀ ਚਾਹੁੰਦੇ ਹਾਂ ਪਰ ਸਾਡੇ ਖੇਤਰ ਵਿੱਚ ਕਿਸੇ ਵੀ ਹਮਲਾਵਰ ਕਾਰਵਾਈ ਜਾਂ ਹਮਲੇ ਨੂੰ ਬਰਦਾਸ਼ਤ ਨਹੀਂ ਕਰਾਂਗੇ।“ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ  “ਜੇ ਪਾਕਿਸਤਾਨ ਕੋਈ ਮੁਸੀਬਤ ਖੜੀ ਕਰਦਾ ਹੈ ਤਾਂ ਅਸੀਂ ਉਨਾਂ ਨੂੰ ਅਜਿਹਾ ਸਬਕ ਸਿਖਾਵਾਂਗੇ ਜੋ ਉਹ ਜ਼ਿੰਦਗੀ ਭਰ ਯਾਦ ਰੱਖੇਗਾ।”

ਗੁਆਂਢੀ ਮੁਲਕਾਂ ਦੁਆਰਾਂ ਸੂਬੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਪੰਜਾਬ ਵਿੱਚ ਕਿਸੇ ਵੀ ਨਾਜੁਕ ਸਥਿਤੀ ਦਾ ਲਾਹਾ ਲੈਣ ਦਾ ਕੋਈ ਮੌਕਾ ਨਹੀਂ ਛੱਡੇਗਾ।

ਉਦਯੋਗ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਤਰੱਕੀ ਲਈ ਸੂਬੇ ਵਿੱਚ ਸਾਂਤੀ ਬਣਾਈ ਰੱਖਣ ਦੀ ਜਰੂਰਤ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਗੈਂਗਸਟਰਾਂ ਅਤੇ ਅੱਤਵਾਦੀਆਂ ਸਮੇਤ ਕਿਸੇ ਵੀ ਖਤਰੇ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਸੀਂ ਅਜਿਹੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖਤੀ ਨਾਲ ਪੇਸ਼ ਆਵਾਂਗੇ। ਉਨਾਂ ਕਿਹਾ ਕਿ ਪੰਜਾਬ ਲਈ ਕੋਈ ਵੀ ਖਤਰਾ ਸਾਡੇ ਸਮੁੱਚੇ ਮੁਲਕ ਲਈ ਖਤਰਾ ਹੋਵੇਗਾ।” ਉਨਾਂ ਦੱਸਿਆ ਕਿ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ 47 ਪਾਕਿਸਤਾਨੀ ਅੱਤਵਾਦੀ ਮਡਿਊਲਾਂ ਅਤੇ 347 ਗੈਂਗਸਟਰਾਂ ਦੇ ਮਡਿਊਲਾਂ ਨੂੰ ਬੇਅਸਰ ਕੀਤਾ ਗਿਆ ਹੈ, ਜਿਨਾਂ ਵਿੱਚੋਂ ਕੁਝ ਵੱਡੇ ਗੈਂਗਸਟਰਾਂ ਨੂੰ ਅਰਮੀਨੀਆ, ਯੂਏਈ ਅਤੇ ਹੋਰ ਦੇਸਾਂ ਤੋਂ ਡਿਪੋਰਟ ਕਰਵਾਇਆ ਗਿਆ ਅਤੇ ਕਈ ਹੋਰਾਂ ਨੂੰ ਡਿਪੋਰਟ ਕਰਵਾਉਣ ਦੀ ਕਾਰਵਾਈ ਜਾਰੀ ਹੈ।

- Advertisement -

ਬਾਅਦ ਵਿੱਚ ਕੁਝ ਮੀਡੀਆ ਕਰਮੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਬਾਰੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਨਾਂ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਆਪਣੀਆਂ ਮੀਟਿੰਗਾਂ ਦੌਰਾਨ ਇਹ ਮੁੱਦਾ ਉਠਾਇਆ ਸੀ।

ਉਨਾਂ ਕਿਹਾ ਕਿ ਉਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜੋ ਕਿਸਾਨ ਵਿਰੋਧੀ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹਨ। ਉਨਾਂ ਸਪੱਸ਼ਟ ਕੀਤਾ ਕਿ ਉਹ ਇਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣਗੇ ਅਤੇ ਇਸ ਸੰਘਰਸ਼ ਦੌਰਾਨ ਸਹੀਦ ਹੋਣ ਵਾਲੇ ਕਿਸਾਨਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦੇਣਗੇ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਰਾਜਨੀਤਿਕ ਨਹੀਂ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੌਣ ਸੱਤਾ ਵਿੱਚ ਹੈ। ਸਾਨੂੰ ਸਹੀ ਦੇ ਨਾਲ ਖੜੇ ਰਹਿਣ ਅਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸੰਵਿਧਾਨ ਵਿੱਚ ਮਿਲੇ ਸਾਡੇ ਅਧਿਕਾਰਾਂ ਨੂੰ ਕੁਚਲਿਆ ਨਾ ਜਾਵੇ। ਉਨਾਂ ਕਿਹਾ ਕਿ ਜੇ ਕੁਝ ਹੋਰ ਰਾਜਨੀਤਿਕ ਪਾਰਟੀਆਂ ਨੇ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਕੇਂਦਰ ਅੱਗੇ ਸਾਡੀਆਂ ਡੂੰਘੀਆਂ ਚਿੰਤਾਵਾਂ ਨੂੰ ਇਕਜੁੱਟ ਹੋ ਕੇ ਉਠਾਉਣ ਸਬੰਧੀ ਮੇਰੇ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਨੂੰ ਮੰਨਿਆ ਹੁੰਦਾ ਤਾਂ ਸ਼ਾਇਦ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ।

ਆਪਣੇ ਅਧਿਕਾਰਤ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਉਨਾਂ ਦੀ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਲਈ ਕੀਤੀਆਂ ਗਈਆਂ ਕਾਨੂੰਨੀ ਕੋਸ਼ਿਸ਼ਾਂ ਬਾਰੇ ਦੱਸਿਆ। ਦੱਸਣਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਸਬੰਧੀ ਦਰਜ ਕੀਤੀਆਂ ਗਈ ਤਿੰਨ ਐਫ ਆਈ ਆਰਜ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਵਿੱਚ ਦਰਜ ਹੋਰ ਤਿੰਨ ਐਫ.ਆਈ.ਆਰਜ. ਸੀ.ਬੀ.ਆਈ. ਨੂੰ ਸੌਂਪ ਦਿੱਤੀਆਂ ਸਨ। ਉਨਾਂ ਕਿਹਾ ਕਿ ਸੀ.ਬੀ.ਆਈ. ਤੋਂ ਕੇਸਾਂ ਨੂੰ ਵਾਪਸ ਲੈਣ ਤੋਂ ਬਾਅਦ ਚਾਰ ਮਾਮਲਿਆਂ ਵਿੱਚ 23 ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਖਲ ਕੀਤੀ ਗਈ ਹੈ ਅਤੇ 15 ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦੋਂ ਕਿ 10 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਹੁਣ ਤੱਕ 10 ਚਲਾਨ ਪੇਸ਼ ਕੀਤੇ ਗਏ ਹਨ।

ਉਨਾਂ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਸਮੱਸਿਆ ਵਿਰੁੱਧ ਲੜਾਈ ਵਿੱਚ ਹਾਸਲ ਕੀਤੀਆਂ ਗਈਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਉਨਾਂ ਦੱਸਿਆ ਕਿ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 47,510 ਮਾਮਲੇ ਦਰਜ ਕੀਤੇ ਗਏ ਹਨ ਅਤੇ 216 ਵੱਡੀਆਂ ਮੱਛੀਆਂ (5 ਕਿਲੋ ਜਾਂ ਜ਼ਿਆਦਾ ਹੈਰੋਇਨ ਸਮਤੇ ਫੜੇ ਗਏ) ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਨਸ਼ਾ ਛੁਡਾਊ ਪ੍ਰੋਗਰਾਮ ਅਧੀਨ 7 ਲੱਖ ਤੋਂ ਵੱਧ ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।

- Advertisement -

ਕੋਵਿਡ ਸਥਿਤੀ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਸਾਰੇ ਡਾਕਟਰੀ ਕਰਮਚਾਰੀਆਂ ਦੀ ਮਿਸਾਲੀ ਸੇਵਾ ਬਾਰੇ ਗੱਲ ਕੀਤੀ, ਜਦਕਿ ਪੰਜਾਬ ਦੇ ਲੋਕਾਂ ਦਾ ਇਸ ਖਤਰੇ ਦਾ ਪ੍ਰਭਾਵਸਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਧੰਨਵਾਦ ਕੀਤਾ। ਹਾਲਾਂਕਿ ਉਨਾਂ ਨੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਚੌਕਸੀ ਦੀ ਜਰੂਰਤ ’ਤੇ ਜੋਰ ਦਿੱਤਾ ਤਾਂ ਜੋ ਮਹਾਂਮਾਰੀ ਵਾਪਸ ਨਾ ਆਵੇ। ਉਨਾਂ ਕਿਹਾ ਕਿ ਸਰਕਾਰ ਮੌਜੂਦਾ ਕਾਲਜਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ 5 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਸੰਬੰਧੀ ਕਾਰਵਾਈ ਕਰ ਰਹੀ ਹੈ।


ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 20 ਲੜਕੇ ਅਤੇ ਲੜਕੀਆਂ ਦੀ ਕਾਰਗੁਜਾਰੀ ’ਤੇ ਮਾਣ ਪ੍ਰਗਟ ਕੀਤਾ ਅਤੇ ਕਿਹਾ ਕਿ ਨਕਦ ਇਨਾਮਾਂ ਤੋਂ ਇਲਾਵਾ ਇਨਾਂ ਸਾਰੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਹਾਲਾਂਕਿ, ਉਨਾਂ ਨੇ ਨਿੱਜੀ ਤੌਰ ’ਤੇ ਮਹਿਸੂਸ ਕੀਤਾ ਹੈ ਕਿ ਉਨਾਂ ਦੀਆਂ ਪ੍ਰਾਪਤੀਆਂ ਲਈ ਇਹ ਸਭ ਹਾਲੇ ਕਾਫੀ ਨਹੀਂ ਹੈ।

Share this Article
Leave a comment