ਅੰਮ੍ਰਿਤਸਰ: ਬੀਤੇ ਕੱਲ ਅੰਮ੍ਰਿਤਸਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਮੁਕੰਮਲ ਹੋਈ। ਜਿਸ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਉਹ ਰਾਜਾਂ ਦਰਮਿਆਨ ਪਾਣੀਆਂ ਦੀ ਵੰਡ ਦੇ ਮਸਲੇ ਨੂੰ ਆਪਸੀ ਸੰਵਾਦ ਅਤੇ ਖੁੱਲ੍ਹੇ ਮਨ ਨਾਲ ਹੱਲ ਕਰਨ ਲਈ ਵਚਨਬੱਧ ਹਨ।
ਗ੍ਰਹਿ ਮੰਤਰੀ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਵੱਲੋਂ ਸਰਹੱਦਾਂ ਦੀ ਚੌਕਸੀ ਉੱਤੇ ਪੂਰਾ ਧਿਆਨ ਦਿੱਤਾ ਜਾਵੇਗਾ। ਉਹ ਜਲਦੀ ਹੀ ਸਰਹੱਦਾਂ ਤੇ ਐਂਟੀ ਡਰੋਨ ਪ੍ਰਣਾਲੀ ਸਥਾਪਿਤ ਕਰਨ ਦੀ ਕੋਸ਼ਿਸ਼ ਵਿੱਚ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਨਾਰਕੋਟਿਕਸ ਅਤੇ ਅਤਿਵਾਦ ਨੂੰ ਨਕੇਲ ਪਾਉਣ ਦੇ ਯਤਨਾਂ ਅਧੀਨ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਂਸਲ ਮੈਂਬਰਾਂ ਨੂੰ ਸੂਬੇ ਵਿੱਚ ਕੁਦਰਤੀ ਅਤੇ ਆਰਗੈਨਿਕ ਖੇਤੀ ਨੂੰ ਅਪਣਾਉਣ ਉੱਤੇ ਜ਼ੋਰ ਦੇਣਾ ਚਾਹੀਦਾ ਹੈ।
ਦਸ ਦਈਏ ਕਿ ਇਸ ਮੌਕੇ ਸਕੂਲੀ ਬੱਚਿਆਂ ਦੀ ਪੜ੍ਹਾਈ ਵਿਚਾਲੇ ਛੱਡਣ ਤੇ ਕੁਪੋਸ਼ਣ ਜਿਹੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਚੁੱਕਿਆ ਗਿਆ।
ਗ੍ਰਹਿ ਮੰਤਰੀ ਨੇ ਨੇ ਦੱਸਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਾਸਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਭਰਤੀ ਉੱਤਰੀ ਖੇਤਰ ਦੇ ਸੂਬਿਆਂ ਤੋਂ ਹੀ ਹੁੰਦੀ ਹੈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਭਰੋਸਗੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਸੂਬਿਆਂ ਦੇ ਨਾਲ ਖੜ੍ਹੀ ਹੈ। ਮੀਟਿੰਗ ਵਿੱਚ ਔਰਤਾਂ ਅਤੇ ਬੱਚਿਆਂ ਖਿਲਾਫ਼ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਇਨਸਾਫ਼ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜ ਖੇਤਰੀ ਕੌਂਸਲਾਂ ਦੀਆਂ ਮੀਟਿੰਗਾਂ ਨਿਯਮਿਤ ਰੂਪ ਵਿੱਚ ਸੱਦੀਆਂ ਜਾ ਰਹੀਆਂ ਹਨ ਜਿਸ ਨਾਲ ਆਪਸੀ ਵਿਵਾਦ ਦੇ ਕਈ ਮੁੱਦੇ ਹੱਲ ਕੀਤੇ ਗਏ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.