ਪਹਾੜਾਂ ‘ਚ ਬਰਫ਼ਬਾਰੀ, ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ‘ਚ ਗਰਜ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ, ਅਲਰਟ ਜਾਰੀ

TeamGlobalPunjab
2 Min Read

ਨਵੀਂ ਦਿੱਲੀ : ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨੀਂ ਭਾਰੀ ਮੀਂਹ ਪਿਆ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਬਹੁਤ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਦੇਸ਼ ਦੇ ਕਈ ਸੂਬਿਆਂ ‘ਚ ਇਕ ਵਾਰ ਫਿਰ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਪੱਛਮੀ ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਲਈ ਸੰਤਰੀ ਚਿਤਾਵਨੀ (Orange Aleart) ਜਾਰੀ ਕੀਤੀ ਹੈ। ਇਸ ਦੌਰਾਨ ਮੈਦਾਨੀ ਇਲਾਕਿਆਂ ‘ਚ ਭਾਰੀ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਅਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਕਸ਼ਮੀਰ ਦੇ ਉਪਰਲੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਵੀ ਬਰਫਬਾਰੀ ਹੋ ਰਹੀ ਹੈ।

 

ਉਧਰ ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਗੜੇਮਾਰੀ ਅਤੇ ਮੀਂਹ ਪੈਣ ਦੀਆਂ ਖਬਰਾਂ ਹਨ। ਕਾਲਾ ਅਫ਼ਗਾਨਾ, ਗੁਰੂ ਹਰ ਸਹਾਏ ਅਤੇ ਨੇੜਲੇ ਇਲਾਕਿਆਂ ‘ਚ ਸ਼ਾਮ ਵੇਲੇ ਹੋਈ ਭਾਰੀ ਗੜੇਮਾਰੀ ਅਤੇ ਮੀਹ ਨਾਲ ਝੋਨੇ ਦੀ ਫ਼ਸਲ ਨੂੰ ਨੁਕਸਾਨ ਪੁੱਜਿਆ ਹੈ।

 

- Advertisement -

ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਵਿੱਚ ਬੱਦਲਵਾਈ ਰਹੇਗੀ। ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋਵੇਗੀ, ਉੱਤਰਾਖੰਡ ਅਤੇ ਹੋਰ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Share this Article
Leave a comment