ਮੌਸਮ ਨੇ ਬਦਲਿਆ ਮਿਜ਼ਾਜ, 11 ਜਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

Rajneet Kaur
2 Min Read

ਚੰਡੀਗੜ੍ਹ: ਮੌਸਮ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ‘ਚ ਅੱਜ ਦਿਨ ਚੜ੍ਹਦਿਆਂ ਹੀ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕਈ ਥਾਵਾਂ ‘ਤੇ ਗੜ੍ਹੇ ਵੀ ਪਏ ਹਨ। ਮੌਸਮ ਵਿਭਾਗ ਦੇ ਅਨੁਸਾਰ ਮੌਸਮ ‘ਚ ਇਹ ਬਦਲਾਅ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

ਹੁਣ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ‘ਚ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਰਹਿਣ ਲਈ ਕਿਹਾ ਹੈ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਹਵਾ ਦੀ ਗੁਣਵੱਤਾ ’ਚ ਸੁਧਾਰ

ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 14 ਡਿਗਰੀ ਦਰਜ ਕੀਤਾ ਜਾਵੇਗਾ। ਸੂਬੇ ਵਿੱਚ ਹਵਾ ਦੀ ਗੁਣਵੱਤਾ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment