ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰੀ ਮੀਂਹ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਇਲਾਕਿਆਂ ਚ ਦੇਖਣ ਨੂੰ ਮਿਲੇਗਾ।
ਇਸ ਦੀ ਜਾਣਕਾਰੀ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪੌਲ ਵੱਲੋਂ ਦਿੱਤੀ ਗਈ ਹੈ। ਮੌਸਮ ਵਿਭਾਗ ਵਲੋਂ ਅਨੁਮਾਨ ਲਗਾਇਆ ਹੈ ਕਿ ਅਗਲੇ ਤਿੰਨ ਦਿਨ ਪੰਜਾਬ ‘ਚ ਤੇਜ਼ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਕਿਉਂਕਿ ਮੌਨਸੂਨ ਨੇ ਇੱਕ ਵਾਰ ਫਿਰ ਤੋਂ ਉੱਤਰ ਭਾਰਤ ਵੱਲ ਰੁਖ ਕਰ ਲਿਆ ਹੈ।
ਮੌਸਮ ‘ਚ ਹੋਈ ਤਬਦੀਲੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਹਦਾਇਤ ਦਿੱਤੀ ਹੈ ਕਿ ਲੋਕ ਅਗਲੇ ਤਿੰਨ ਦਿਨ ਘਰੋਂ ਬਾਹਰ ਨਾ ਨਿਕਲਣ। ਜੇਕਰ ਬਾਰਿਸ਼ ਦੇ ਵਿੱਚ ਕਿਸੇ ਨੂੰ ਐਮਰਜੈਂਸੀ ਜਾਣ ਦੀ ਜ਼ਰੂਰਤ ਹੈ ਤਾਂ ਉਹ ਸਾਵਧਾਨੀ ਵਰਤ ਕੇ ਜਾਵੇ ਕਿਉਂਕਿ ਤੇਜ਼ ਮੀਂਹ ਦੇ ਨਾਲ ਹੜ੍ਹ ਆਉਣ ਦੀ ਸੰਭਾਵਨਾ ਵੀ ਹੈ।