ਨਵੀ ਦਿੱਲੀ : ਉੱਤਰ ਭਾਰਤ ਦੇ ਰਾਜਾਂ ਵਿੱਚ ਅੱਜ ਤੋਂ ਦੋ ਦਿਨ ਫਿਰ ਮੀਂਹ ਪੈਣ ਵਾਲਾ ਹੈ। ਪ੍ਰੀ ਮਾਨਸੂਨ ਮੀਂਹ ਨਾਲ ਤਾਪਮਾਨ ਡਿੱਗਣ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 10 ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿੱਥੇ ਮਾਨਸੂਨ ਆਉਣ ਤੋਂ ਪਹਿਲਾਂ ਹੀ ਬਰਸਾਤ ਹੋ ਸਕਦੀ ਹੈ।
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਅੱਜ ਮੀਂਹ, ਹਨੇਰੀ ਅਤੇ ਬਿਜਲੀ ਚਮਕਣ ਦਾ ‘ਯੈਲੋ ਅਲਰਟ’ ਹੈ।ਪਠਾਨਕੋਟ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੇ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਅੰਸ਼ਕ ਰੂਪ ਵਿੱਚ ਬੱਦਲ ਛਾਏ ਰਹਿਣਗੇ। 22 ਜੂਨ ਤੱਕ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅੱਜ ਅਤੇ ਭਲਕੇ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ ਵਿੱਚ ਹਨੇਰੀ ਅਤੇ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਸਿਰਸਾ, ਫ਼ਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰਿਵਾੜੀ, ਨੂਹ ਅਤੇ ਪਲਵਲ ਵਿੱਚ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਪੂਰਵ-ਅਨੁਮਾਨ ਹੈ ਕਿ ਦਿੱਲੀ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 19 ਤੋਂ 22 ਜੂਨ ਤੱਕ ਹਨੇਰੀ, ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਰਾਜਸਥਾਨ ਵਿੱਚ ਮੌਸਮ ਵਿਭਾਗ ਨੇ ਚੁਰੂ, ਸ੍ਰੀ ਗੰਗਾਨਗਰ, ਹਨੂਮਾਨਗੜ੍ਹ ਅਤੇ ਝੁੰਝੁਨੂੰ ਸਮੇਤ ਸੂਬੇ ਦੇ 30 ਜ਼ਿਲ੍ਹਿਆਂ ਵਿੱਚ ਅੱਜ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਉੱਤਰਾਖੰਡ ਦੀ ਗੱਲ ਕਰੀਏ ਤਾਂ 18 ਤੋਂ 20 ਜੂਨ ਦੌਰਾਨ ਮੀਂਹ ਦਾ ਅਲਰਟ ਹੈ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ ਵੀ 20 ਤੋਂ 22 ਜੂਨ ਦੌਰਾਨ ਤੇਜ਼ ਹਵਾਵਾਂ ਦੇ ਨਾਲ ਹਲਕੇ ਮੀਂਹ ਦੀ ਉਮੀਦ ਹੈ। ਜੰਮੂ-ਕਸ਼ਮੀਰ ਵਿੱਚ ਵੀ 23, 24 ਜੂਨ ਤੱਕ ਲਗਾਤਾਰ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

