ਚੰਡੀਗੜ੍ਹ: ਪੰਜਾਬ ‘ਚ ਬੁੱਧਵਾਰ ਨੂੰ ਮੌਸਮ ਬਦਲ ਸਕਦਾ ਹੈ। ਮੌਸਮ ਵਿੱਚ ਤਬਦੀਲੀ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 16 ਜ਼ਿਲ੍ਹਿਆਂ ਲਈ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਬੁੱਧਵਾਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਿਲ ਹਨ।
ਵਿਭਾਗ ਨੇ ਵੀਰਵਾਰ ਨੂੰ ਵੀ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਇਸ ਨਾਲ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ। ਦੂਜੇ ਪਾਸੇ ਮੰਗਲਵਾਰ ਨੂੰ ਪੰਜਾਬ ‘ਚ ਇਕ ਵਾਰ ਫਿਰ ਤੋਂ ਸੀਤ ਲਹਿਰ ਦੇਖਣ ਨੂੰ ਮਿਲੀ। ਆਸਮਾਨ ਵਿੱਚ ਬੱਦਲ ਛਾਏ ਰਹੇ ਅਤੇ ਸੂਰਜ ਦਿਨ ਭਰ ਲੁਕਣਮੀਟੀ ਖੇਡਦਾ ਰਿਹਾ। ਇਸ ਕਾਰਨ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਸਭ ਤੋਂ ਵੱਧ 23.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਘੱਟ ਤਾਪਮਾਨ ਅਬੋਹਰ ਵਿੱਚ 6.2 ਡਿਗਰੀ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।