ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਗੱਲਬਾਤ; ਬੁਲਾਈ ਅਹਿਮ ਮੀਟਿੰਗ

Global Team
3 Min Read

ਨਵੀ ਦਿੱਲੀ : ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਨੇ ਭਾਰਤ ਦੀ ਵੀ ਚਿੰਤਾ ਵਧਾ ਦਿੱਤੀ ਹੈ। ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਇਸ ਸੰਕਟ ਨਾਲ ਨਜਿੱਠਣ ਦੀ ਤਿਆਰੀ ਕਰ ਰਹੀਆਂ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੱਲ੍ਹ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕਰਨਗੇ।

ਹਾਲਾਂਕਿ, ਇਸ ਬੈਠਕ ਵਿੱਚ ਉਨ੍ਹਾਂ ਰਾਜਾਂ ਦੇ ਮੁੱਖ ਮੰਤਰੀ ਸ਼ਾਮਲ ਨਹੀਂ ਹੋਣਗੇ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋ ਚੁੱਕਾ ਹੈ। ਇਸ ਬੈਠਕ ਦਾ ਉਦੇਸ਼ ‘ਟੀਮ ਇੰਡੀਆ’ ਦੀ ਭਾਵਨਾ ਤਹਿਤ ਊਰਜਾ ਸੰਕਟ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਸਾਰੇ ਯਤਨਾਂ ਵਿਚਕਾਰ ਤਾਲਮੇਲ ਯਕੀਨੀ ਬਣਾਉਣਾ ਹੈ।

ਦੱਸ ਦਈਏ ਕਿ ਬੀਤੇ ਦਿਨੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਜੇਕਰ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਜੰਗ ਜਾਰੀ ਰਹਿੰਦੀ ਹੈ, ਤਾਂ ਇਸ ਦੇ ਵਿਸ਼ਵ ਪੱਧਰ ‘ਤੇ ਮਾੜੇ ਨਤੀਜੇ ਦੇਖਣ ਨੂੰ ਮਿਲਣਗੇ। ਭਾਰਤ ਵੀ ਇਸ ਤੋਂ ਬਚਿਆ ਨਹੀਂ ਰਹੇਗਾ। ਅਜਿਹੀ ਸਥਿਤੀ ਵਿੱਚ ਆਉਣ ਵਾਲਾ ਸਮਾਂ ਭਾਰਤ ਲਈ ਪ੍ਰੀਖਿਆ ਦੀ ਘੜੀ ਹੈ। ਇਸ ਵਿੱਚ ਰਾਜ ਸਰਕਾਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਭਾਰਤ ਸਰਕਾਰ ਨੇ ਇਹ ਵੀ ਕਿਹਾ ਕਿ ਉਸ ਕੋਲ ਲਗਭਗ ਦੋ ਮਹੀਨਿਆਂ ਲਈ ਲੋੜੀਂਦਾ ਤੇਲ ਅਤੇ ਬਾਲਣ ਦਾ ਭੰਡਾਰ ਮੌਜੂਦ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਕਿੱਲਤ ਦੀਆਂ ਅਫਵਾਹਾਂ ਕਾਰਨ ਨਾ ਘਬਰਾਉਣ ਦੀ ਅਪੀਲ ਕੀਤੀ ਹੈ। ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦੇ ਵਿਚਕਾਰ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਦੀ ਊਰਜਾ ਸਥਿਤੀ ਸਥਿਰ ਅਤੇ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ।

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਦੱਸਿਆ ਕਿ ਅਗਲੇ 60 ਦਿਨਾਂ ਲਈ ਕੱਚੇ ਤੇਲ ਦੀ ਸਪਲਾਈ ਪਹਿਲਾਂ ਹੀ ਯਕੀਨੀ ਬਣਾ ਲਈ ਗਈ ਹੈ। ਪੀ.ਆਈ.ਬੀ. ਵੱਲੋਂ 26 ਮਾਰਚ, 2026 ਨੂੰ ਜਾਰੀ ਬਿਆਨ ਅਨੁਸਾਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਦਰਾਮਦ ਦੇ ਅਗਾਊਂ ਪ੍ਰਬੰਧ ਕਰ ਲਏ ਹਨ, ਜਿਸ ਕਾਰਨ ਸਪਲਾਈ ਵਿੱਚ ਕੋਈ ਕਮੀ ਨਹੀਂ ਆਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment