ਬੰਗਾਲ ਪੁਲਿਸ ਵੱਲੋਂ ਸਿੱਖ ਵਿਅਕਤੀ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ

TeamGlobalPunjab
3 Min Read

ਚੰਡੀਗੜ੍ਹ: ਪੱਛਮੀ ਬੰਗਾਲ ‘ਚ ਪੁਲਿਸ ਵੱਲੋਂ ਸਿੱਖ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਪੁਲਿਸ ਨੇ ਸਿੱਖ ਵਿਅਕਤੀ ਦੀ ਦਸਤਾਰ ਦੀ ਬੇਅਦਬੀ ਕੀਤੀ ਤੇ ਉਸ ਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਜਿਸ ਤੋਂ ਬਾਅਦ ਸਿੱਖ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ।

ਇਸ ਮਾਮਲੇ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਮਤਾ ਬੈਨਰਜੀ ਨੂੂੰ ਕਿਹਾ ਹੈ ਕਿ ਉਹ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਬਰਦਾਸ਼ਤ ਯੋਗ ਨਹੀਂ ਹੈ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਉੱਧਰ ਪੱਛਮੀ ਬੰਗਾਲ ਪੁਲਿਸ ਨੇ ਘਟਨਾ ਤੋਂ ਬਾਅਦ ਟਵੀਟ ਕਰਕੇ ਸਥਿਤੀ ਸਪੱਸ਼ਟ ਕੀਤੀ ਹੈ। ਉਨ੍ਹਾਂ ਲਿਖਿਆ ਸਬੰਧਤ ਵਿਅਕਤੀ ਕੋਲ ਪ੍ਰਦਰਸ਼ਨ ਦੌਰਾਨ ਪਿਸਤੌਲ ਸੀ। ਪੱਗ ਹੱਥੋਪਾਈ ਦੌਰਾਨ ਆਪਣੇ ਆਪ ਡਿੱਗ ਗਈ ਸੀ ਨਾ ਕਿ ਅਫ਼ਸਰ ਵੱਲੋਂ ਜਾਣਬੁਝ ਕੇ ਅਜਿਹਾ ਕੀਤਾ ਗਿਆ ਸੀ।

“ਪੱਛਮੀ ਬੰਗਾਲ ਪੁਲਿਸ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਸਬੰਧਤ ਪੁਲਿਸ ਅਫ਼ਸਰ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਵਿਸ਼ੇਸ਼ ਤੌਰ ‘ਤੇ ਦਸਤਾਰ ਮੁੜ ਬੰਨ੍ਹਣ ਲਈ ਕਿਹਾ। ਇਹ ਫ਼ੋਟੋ ਪੁਲਿਸ ਸਟੇਸ਼ਨ ਲਿਜਾਣ ਤੋਂ ਤੁਰੰਤ ਪਹਿਲਾਂ ਖਿੱਚੀ ਗਈ।”

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਟਵੀਟ ਕਰਕੇ ਇਸ ਪੂਰੇ ਮਾਮਲੇ ਦੀ ਨਿੰਦਾ ਕੀਤੀ ਹੈ ਅਤੇ ਮਮਤਾ ਬੈਨਰਜੀ ਨੂੰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ।

ਇਸ ਤੋਂ ਇਲਾਵਾ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕਰ ਕੇ ਇਸ ਘਟਨਾ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।

Share this Article
Leave a comment