ਚੰਡੀਗੜ੍ਹ: ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਕਾਫੀ ਜ਼ਿਆਦਾ ਗਰਮ ਰਿਹਾ ਹੈ, ਜਦਕਿ ਦਿਨ ਦਾ ਤਾਪਮਾਨ ਦਰਮਿਆਨਾ ਹੈ। ਘੱਟੋ-ਘੱਟ ਤਾਪਮਾਨ ਵਿੱਚ 4.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ, ਇਹ ਗਰਮੀ ਜਲਦੀ ਹੀ ਘਟ ਸਕਦੀ ਹੈ।
ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਇਆ ਹੈ, ਜਿਸ ਕਾਰਨ ਮੌਸਮ ਵਿਭਾਗ ਨੇ 5 ਤੋਂ 7 ਅਕਤੂਬਰ ਤੱਕ ਸੂਬੇ ਦੇ ਕਈ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬੱਦਲਵਾਈ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ ਮਾਮੂਲੀ ਕਮੀ ਆਉਣ ਦੀ ਉਮੀਦ ਹੈ।
ਸੂਬੇ ਦੇ ਤਾਪਮਾਨ ਵਿੱਚ ਵਾਧਾ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਸੀ, ਪਰ ਘੱਟੋ-ਘੱਟ ਤਾਪਮਾਨ 4.6 ਡਿਗਰੀ ਵਧਿਆ। ਮਾਨਸਾ ਵਿੱਚ ਸਭ ਤੋਂ ਵੱਧ 36.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਅੱਜ ਦਾ ਮੌਸਮ
ਅੰਮ੍ਰਿਤਸਰ: ਅਸਮਾਨ ਸਾਫ਼ ਰਹੇਗਾ, ਪਰ ਕੱਲ੍ਹ ਤੋਂ ਮੀਂਹ ਦੀ ਸੰਭਾਵਨਾ। ਤਾਪਮਾਨ 24-32 ਡਿਗਰੀ ਦੇ ਵਿਚਕਾਰ।
ਜਲੰਧਰ: ਅਸਮਾਨ ਸਾਫ਼, ਪਰ ਕੱਲ੍ਹ ਤੋਂ ਮੀਂਹ ਦੀ ਸੰਭਾਵਨਾ। ਤਾਪਮਾਨ 24-32 ਡਿਗਰੀ।
ਲੁਧਿਆਣਾ: ਅਸਮਾਨ ਸਾਫ਼। ਤਾਪਮਾਨ 24-32 ਡਿਗਰੀ।
ਪਟਿਆਲਾ: ਅਸਮਾਨ ਸਾਫ਼। ਤਾਪਮਾਨ 25-32 ਡਿਗਰੀ।
ਮੋਹਾਲੀ: ਅਸਮਾਨ ਸਾਫ਼। ਤਾਪਮਾਨ 24-33 ਡਿਗਰੀ।