ਕੀ ਹੈ ‘Hit and Run’ ਕਾਨੂੰਨ ਤੇ ਇਸ ਦਾ ਕੀ ਪਵੇਗਾ ਤੁਹਾਡੇ ‘ਤੇ ਅਸਰ?

Global Team
3 Min Read

ਨਿਊਜ਼ ਡੈਸਕ: ਭਾਰਤ ਦੇ ਅਪਰਾਧਿਕ ਕਾਨੂੰਨਾਂ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ ਅਤੇ ਇਹ ਅਗਲੇ ਕੁਝ ਮਹੀਨਿਆਂ ਵਿੱਚ ਲਾਗੂ ਹੋ ਜਾਣਗੇ। ਕਈ ਮਾਮਲਿਆਂ ‘ਚ ਸਜ਼ਾ ਤੋਂ ਲੈ ਕੇ ਜੁਰਮਾਨੇ ਤੱਕ ਦੀਆਂ ਵਿਵਸਥਾਵਾਂ ‘ਚ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਕਾਨੂੰਨ ਹੈ ਹਿੱਟ ਐਂਡ ਰਨ ਦਾ, ਜਿਸ ਨੂੰ ਲੈ ਕੇ ਦੇਸ਼ ਭਰ ‘ਚ ਤਣਾਅ ਪੈਦਾ ਹੋ ਗਿਆ ਹੈ। ਦਰਅਸਲ ਹਰ ਸਾਲ ਲਗਭਗ 50 ਹਜ਼ਾਰ ਲੋਕ ਸੜਕ ਹਾਦਸਿਆਂ ਅਤੇ ਸਮੇਂ ਸਿਰ ਹਸਪਤਾਲ ਨਾਂ ਪਹੁੰਚਾਉਣ ਕਾਰਨ ਮੌਤ ਦੇ ਮੂੰਹ ‘ਚ ਚਲੇ ਜਾਂਦੇ ਹਨ। ਅਜਿਹੇ ‘ਚ ਹਿੱਟ ਐਂਡ ਰਨ ਕਾਨੂੰਨ ਨੂੰ ਸਖਤ ਬਣਾਇਆ ਗਿਆ ਹੈ। ਇਸ ਕਾਰਨ ਦੇਸ਼ ਭਰ ਦੇ ਟਰੱਕ, ਟੈਕਸੀ ਅਤੇ ਬੱਸ ਡਰਾਈਵਰਾਂ ‘ਚ ਰੋਸ ਹੈ।

ਯੂਪੀ, ਦਿੱਲੀ, ਬਿਹਾਰ, ਮੱਧ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸਣੇ ਕਈ ਸੂਬਿਆਂ ਵਿੱਚ ਇਸ ਵਿਰੁੱਧ ਅੰਦੋਲਨ ਚੱਲ ਰਿਹਾ ਹੈ। ਬੱਸਾਂ ਅਤੇ ਟਰੱਕਾਂ ਦੇ ਚੱਕੇ ਜਾਮ ਹਨ ਅਤੇ ਪੈਟਰੋਲ ਦੀ ਵੀ ਘਾਟ ਹੈ। ਆਓ ਜਾਣਦੇ ਹਾਂ ਇਸ ਕਾਨੂੰਨ ‘ਚ ਉਹ ਕਿਹੜੀਆਂ ਵਿਵਸਥਾਵਾਂ ਹਨ, ਜਿਸ ਕਾਰਨ ਦੇਸ਼ ਭਰ ‘ਚ ਡਰਾਈਵਰ ਪਰੇਸ਼ਾਨ ਹੋ ਗਏ ਹਨ ਅਤੇ ਵਿਰੋਧ ‘ਤੇ ਉਤਰ ਆਏ ਹਨ।

ਧਾਰਾ 104 ਵਿੱਚ ਹਿੱਟ ਐਂਡ ਲਾਅ ਦਾ ਜ਼ਿਕਰ

ਦਰਅਸਲ, ਨਵੀਂ ਬਣੀ ਧਾਰਾ 104 ਵਿੱਚ ਹਿੱਟ ਐਂਡ ਰਨ ਕਾਨੂੰਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਮੁਤਾਬਕ ਜੇਕਰ ਕਿਸੇ ਵਿਅਕਤੀ ਦੀ ਗਲਤ ਡਰਾਈਵਿੰਗ ਜਾਂ ਲਾਪਰਵਾਹੀ ਕਾਰਨ ਮੌਤ ਹੋ ਜਾਂਦੀ ਹੈ ਤਾਂ ਡਰਾਈਵਰ ਨੂੰ ਵੱਧ ਤੋਂ ਵੱਧ 7 ਸਾਲ ਦੀ ਸਜ਼ਾ ਹੋਵੇਗੀ ਅਤੇ ਜੁਰਮਾਨਾ ਵੀ ਲਗਾਇਆ ਜਾਵੇਗਾ। ਇਸ ਦਾ ਜ਼ਿਕਰ ਧਾਰਾ 104 (ਏ) ਵਿੱਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਧਾਰਾ 104ਬੀ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਅਤੇ ਕਿਸੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਡਰਾਈਵਰ ਖੁਦ ਜਾਂ ਵਾਹਨ ਸਣੇ ਮੌਕੇ ਤੋਂ ਭੱਜ ਜਾਂਦਾ ਹੈ ਤਾਂ ਉਸ ਨੂੰ 10 ਸਾਲ ਦੀ ਸਜ਼ਾ ਹੋਵੇਗੀ।

ਇਸ ਵਿੱਚ ਲਿਖਿਆ ਹੈ ਕਿ ਜੇਕਰ ਡਰਾਈਵਰ ਹਾਦਸੇ ਤੋਂ ਬਾਅਦ ਪੁਲਿਸ ਅਧਿਕਾਰੀ ਜਾਂ ਮੈਜਿਸਟ੍ਰੇਟ ਨੂੰ ਸੂਚਨਾ ਨਹੀਂ ਦਿੰਦਾ ਹੈ ਤਾਂ ਉਸ ਨੂੰ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ ਅਤੇ ਜੁਰਮਾਨਾ ਵੀ ਭਰਨਾ ਪਵੇਗਾ। ਇਸ ਵਿਵਸਥਾ ਨੂੰ ਲੈ ਕੇ ਵਾਹਨ ਚਾਲਕਾਂ ਵਿੱਚ ਰੋਸ ਹੈ। ਫਿਲਹਾਲ ਬੱਸ, ਆਟੋ, ਟੈਕਸੀ ਅਤੇ ਟਰੱਕ ਡਰਾਈਵਰ ਹੀ ਸੜਕਾਂ ‘ਤੇ ਉੱਤਰੇ ਹਨ ਪਰ ਇਹ ਸਭ ‘ਤੇ ਲਾਗੂ ਹੋਵੇਗਾ। ਅਜਿਹੇ ਵਿੱਚ ਇਹ ਕਾਨੂੰਨ ਪ੍ਰਾਈਵੇਟ ਵਾਹਨ ਚਾਲਕਾਂ ਲਈ ਵੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਹਿੱਟ ਐਂਡ ਰਨ ਨੂੰ ਲੈ ਕੇ ਚੱਲ ਰਹੀ ਲਹਿਰ ਹੋਰ ਵਧ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment