ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਆਹ ਕੀ ਕਹਿ ਗਏ ਪ੍ਰੋ : ਪ੍ਰੇਮ ਸਿੰਘ ਚੰਦੂਮਾਜਰਾ!

TeamGlobalPunjab
2 Min Read

ਆਨੰਦਪੁਰ ਸਾਹਿਬ : ਜਿਸ ਦਿਨ ਤੋਂ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਸੂਰਜ ਪ੍ਰਕਾਸ਼ ਗ੍ਰੰਥ ਨੂੰ ਲੈ ਕੇ ਬਿਆਨ ਦਿੱਤਾ ਹੈ ਉਸ ਦਿਨ ਤੋਂ ਹੀ ਉਨ੍ਹਾਂ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇੱਥੇ ਹੀ ਬੱਸ ਨਹੀਂ ਇਸ ਲਈ ਉਨ੍ਹਾਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ ਵੀ ਪਹੁੰਚ ਗਈ ਹੈ, ਜਿਸ ਵਿੱਚ ਉਨ੍ਹਾਂ ਨੂੰ ਅਕਾਲ ਤਖਤ ਸਾਹਿਬ ‘ਤੇ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਸੇ ਮਾਮਲੇ ‘ਤੇ ਹੁਣ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਸਾਬਕਾ ਸੰਸਦ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਆਪਣਾ ਪੱਖ ਰੱਖਿਆ ਹੈ। ਪ੍ਰੋ: ਚੰਦੂਮਾਜਰਾ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਮਾਈ ਭਾਗੋ ‘ਤੇ ਗਲਤ ਟਿੱਪਣੀ ਕਰਨ ‘ਤੇ ਬੋਲਦੇ ਹੋਏ ਕਿਹਾ ਕਿ ਰਣਜੀਤ ਸਿੰਘ ਨੂੰ ਹੱਦ ‘ਚ ਰਹਿ ਕੇ ਬੋਲਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕੋਈ ਵੀ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।

ਪ੍ਰੌ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸੇ ਵੀ ਵਿਵਾਦਿਤ ਗੱਲ ਨੂੰ ਲੈ ਕੇ ਸ਼ੰਕੇ ਖੜ੍ਹੇ ਕਰਨਾ ਅਤੇ ਅਜਿਹੀ ਗੱਲ ਨੂੰ ਉਛਾਲਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਹੈ ਤਾਂ ਇਸ ਲਈ ਬੈਠ ਕੇ ਚਰਚਾ ‘ਚ ਹੱਲ ਕੱਢਿਆ ਜਾ ਸਕਦਾ ਹੈ ਨਾ ਕਿ ਇਸ ਤਰ੍ਹਾਂ ਵੀਡੀਓ ਵਾਇਰਲ ਕਰਵਾ ਕੇ।

ਜ਼ਿਕਰਯੋਗ ਹੈ ਕਿ ਢੱਡਰੀਆਂਵਾਲਿਆਂ ਨੇ ਆਪਣੀ ਇੱਕ ਵੀਡੀਓ ‘ਚ ਇਹ ਵੀ ਕਿਹਾ ਸੀ ਕਿ ਉਹ ਆਪਣੇ ਇਸ ਬਿਆਨ ਲਈ ਕਿਸੇ ਦੀਆਂ ਤਰਲੇ ਮਿੰਨਤਾਂ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕਿਹਾ। ਹੁਣ ਦੇਖਣਾ ਹੋਵੇਗਾ ਕਿ ਜੇ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂਵਾਲਿਆਂ ਨੂੰ ਉੱਥੇ ਬੁਲਾਇਆ ਜਾਂਦਾ ਹੈ ਤਾਂ ਕੀ ਉਹ ਉੱਥੇ ਪਹੁੰਚਣਗੇ ਜਾਂ ਨਹੀਂ?

Share this Article
Leave a comment