ਕੀ ਹੈ National Security Act 1980 ?

Rajneet Kaur
3 Min Read

ਚੰਡੀਗੜ੍ਹ: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫ਼ਰੰਸ ਕਰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰ ਲਈ ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਖਿਲਾਫ NSA ਲਾਇਆ ਹੈ । ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰ ਤੋਂ ਬਾਅਦ ਉਸ ‘ਤੇ NSA ਲਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਜੋ ਵੀ ਵਿਅਕਤੀ ਗਲਤ ਖ਼ਬਰ ਫੈਲਾਏਗਾ ਉਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੈਨਲਾਂ ਨੂੰ ਅਪੀਲ ਕੀਤੀ ਕਿ ਬਿਨਾਂ ਤੱਥਾਂ ਤੋਂ ਕੋਈ ਵੀ ਖ਼ਬਰ ਨਾ ਚਲਾਈ ਜਾਵੇ। ਉਨ੍ਹਾਂ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਲਾ ਸਿੰਘ ਖ਼ਿਲਾਫ਼ 6 FIR ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸਮਰਥਕਾਂ ‘ਤੇ ਵੱਡੀ ਕਾਰਵਾਈ ਕਰਦਿਆਂ ਡਿਬਰੂਗੜ੍ਹ ਭਜੇ ਗਏ ਜਥੇਬੰਦੀ ਦੇ 4 ਸਮਰਥਕਾਂ ‘ਤੇ NSA ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਵੀ NSA ਲਗਾ ਦਿੱਤਾ ਗਿਆ।

ਦੱਸ ਦੇਈਏ ਕਿ NSA ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇੱਕ ਹੈ। ਜਿਸ ਅਧੀਨ ਆਰੋਪੀ ਨੂੰ 12 ਮਹੀਨਿਆਂ ਲਈ ਹਿਰਾਸਤ ‘ਚ ਰੱਖਿਆ ਜਾ ਸਕਦਾ ਜਦੋਂਕਿ ਪੁਲਿਸ ਨੂੰ ਗ੍ਰਿਫਤਾਰ ਸ਼ਖ਼ਸ ਦੀ ਜਾਣਕਾਰੀ ਸਾਂਝੀ ਨਹੀਂ ਕਰਨੀ ਪੈਂਦੀ। ਇਸ ਦੇ ਨਾਲ ਹੀ ਕਿਸੇ ਨੂੰ ਹਿਰਾਸਤ ‘ਚ ਰੱਖਣ ਲਈ ਆਰੋਪ ਤੈਅ ਕਰਨ ਦੀ ਲੋੜ ਨਹੀਂ ਹੁੰਦੀ। ਸਬੂਤ ਪੇਸ਼ ਕਰਨ ਤੋਂ ਬਾਅਦ ਮੁਲਜ਼ਮ ਦੀ ਹਿਰਾਸਤ ਅੱਗੇ 12 ਮਹੀਨਿਆਂ ਲਈ ਵਧਾਈ ਜਾ ਸਕਦੀ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਕਿਸੇ ਵੀ ਕੋਰਟ ‘ਚ ਇਸ ਸਬੰਧੀ ਕੋਈ ਪਟੀਸ਼ਨ ਦਾਖ਼ਲ ਨਹੀਂ ਕੀਤੀ ਜਾ ਸਕਦੀ।

ਇਸ ਐਕਟ ਤਹਿਤ ਦੇਸ਼ ‘ਚ ਮੌਜੂਦ ਕਿਸੇ ਵਿਦੇਸ਼ੀ ਨੂੰ ਵੀ ਕਾਬੂ ਕੀਤਾ ਜਾ ਸਕਦਾ ਹੈ। NSA ਦੇ ਤਹਿਤ ਕਿਸੇ ਵਿਅਕਤੀ ਨੂੰ ਉਸ ਦੇ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਣਕਾਰੀ ਦਿੱਤੇ ਬਿਨ੍ਹਾਂ 10 ਦਿਨਾਂ ਤੱਕ ਹਿਰਾਸਤ ਵਿੱਚ ਰੱਖਿਆ ਜਾ ਸਕਦਾ ਹੈ।  ਹਿਰਾਸਤ ਦੇ ਖਿਲਾਫ਼ ਕਿਸੇ ਵੀ ਕੋਰਟ ‘ਚ ਪਟੀਸ਼ਨ ਦਾਖਲ ਨਹੀਂ ਕੀਤੀ ਜਾ ਸਕਦੀ।  ਇੰਦਰਾ ਗਾਂਧੀ ਦੀ ਸਰਕਾਰ ਦੌਰਾਨ ਸਰਕਾਰ ਨੂੰ ਹੋਰ ਤਾਕਤ ਦੇਣ ਲਈ ਐਕਟ ਸਤੰਬਰ 1980 ‘ਚ ਪਾਸ ਕੀਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment