ਨਿਊਜ਼ ਡੈਸਕ : ਲੁਧਿਆਣਾ ਦੀ ਇੱਕ ਅਦਾਲਤ ਨੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਿਲਜੀਤ ਦੋਸਾਂਝ, ਪਰਿਣੀਤੀ ਚੋਪੜਾ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਦਰਅਸਲ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਦੇ ਟੈਲੀਕਾਸਟ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਇਸ ਨੂੰ OTT ਪਲੇਟਫਾਰਮ ‘ਤੇ ਵੀ ਰਿਲੀਜ਼ ਨਹੀਂ ਕੀਤਾ ਜਾਵੇਗਾ। ਕੱਲ੍ਹ ਅਦਾਲਤ ਵੱਲੋਂ ਇਸ ‘ਤੇ ਰੀਲੀਜ਼ ਹੋਣ ‘ਤੇ ਰੋਕ ਲਗਾ ਦਿਤੀ ਹੈ। ਦਲਜੀਤ ਆਪਣੇ ਹਰ ਨੂੰ ਬੜੀ ਬਾਖ਼ੂਬੀ ਨਾਲ ਨਿਭਾ ਰਿਹਾ ਹੈ। ਫਿਰ ਉਹ ਕੋਈ ਗਾਣਾ ਹੋਏ ਜਾ ਕੋਈ ਫ਼ਿਲਮ ਹੋਵੇ। ਉਸ ਨੂੰ ਪੂਰਾ ਸਮਾਂ ਦੇ ਕਿ ਹਿੱਟ ਬਣਾ ਦਿੰਦਾ ਹੈ।
ਦੱਸ ਦਈਏ ਕਿ ਲੁਧਿਆਣਾ ਦੀ ਅਦਾਲਤ ਨੇ ਇਹ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦੋਵਾਂ ਸ਼ਿਕਾਇਤ ਕਰਤਾਵਾਂ ਦੇ ਪਿਤਾ ਨੂੰ ਦਿੱਤੇ ਸਨ। ਉਸ ਨੂੰ 5 ਲੱਖ ਰੁਪਏ ਵੀ ਮਿਲੇ ਸਨ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ।
3 ਮਈ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ-:
ਜਦੋਂ ਤੋਂ ਇਹ ਮਾਮਲਾ ਅਦਾਲਤ ਵਿੱਚ ਪਹੁੰਚਿਆ ਹੈ, ਇਸ ਮਾਮਲੇ ਨੂੰ ਲੈ ਕੇ ਦੋ ਤੋਂ ਤਿੰਨ ਸੁਣਵਾਈਆਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਤੋਂ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਕਰਨ ‘ਤੇ ਵਿਚਾਰ ਕੀਤਾ ਗਿਆ। ਪਰ ਹੁਣ ਅਦਾਲਤ ਨੇ ਇਸ ਦਾ ਪ੍ਰਿੰਟ ਕਿਤੇ ਵੀ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਕਾਰ ਚਮਕੀਲਾ ਦੀ ਪਤਨੀ ਨੂੰ 3 ਮਈ ਨੂੰ ਅਦਾਲਤ ਵਿੱਚ ਆਉਣ ਲਈ ਕਿਹਾ ਗਿਆ ਹੈ।
3 ਨਵੰਬਰ 2022 ਨੂੰ ਸ਼ਿਕਾਇਤਕਰਤਾ ਦੇ ਪਿਤਾ ਦੀ ਮੌਤ ਹੋ ਗਈ ਸੀ। ਜਦੋਂ ਪਟੀਸ਼ਨਰ ਨੇ ਬਾਇਓਪਿਕ ਬਣਾਉਣ ਲਈ ਪ੍ਰਬੰਧ ਕਰਨੇ ਸ਼ੁਰੂ ਕੀਤੇ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਟਾਲ਼ਦੀ ਰਹੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ‘ਤੇ ਪਹਿਲਾਂ ਹੀ ਫਿਲਮ ਬਣ ਰਹੀ ਹੈ।
ਪਟੀਸ਼ਨਕਰਤਾ ਨੇ ਜਦ ਉਪਰੋਕਤ ਬਾਇਓਪਿਕ ਬਣਾਉਣ ਦਾ ਇੰਤਜ਼ਾਮ ਕਰਨਾ ਸ਼ੁਰੂ ਕੀਤਾ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਲੰਮਾ ਖਿੱਚਣ ਲੱਗੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਕਿਸੇ ਨਾਲ ਮਿਲੀਭੁਗਤ ਕਰ ਕੇ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਜੀਵਨੀ ’ਤੇ ਫਿਲਮ ਬਣਾ ਰਹੇ ਹਨ।
ਉਨ੍ਹਾਂ ਨੂੰ ਇਹ ਸਭ ਬੰਦ ਕਰਨ ਦੀ ਗੁਹਾਰ ਲਗਾਈ ਪਰ ਉਹ ਨਹੀਂ ਮੰਨੇ। ਪਟੀਸ਼ਨਕਰਤਾਵਾਂ ਨੇ ਕਿਹਾ ਕਿ ਜੇਕਰ ਇਹ ਸਾਰੇ ਵਿਅਕਤੀ ਆਪਣੇ ਮਕਸਦ ’ਚ ਕਾਮਯਾਬ ਹੋ ਜਾਂਦੇ ਹਨ ਤਾਂ ਇਸ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਵੇਗਾ। ਅਦਾਲਤ ਨੇ ਫਿਲਮ ਦੀ ਰਿਲੀਜ਼ ’ਤੇ ਸਟੇਅ ਜਾਰੀ ਕਰਦੇ ਹੋਏ ਉਕਤ ਸਾਰਿਆਂ ਨੂੰ ਅਦਾਲਤ ’ਚ ਤਲਬ ਕੀਤਾ ਸੀ, ਜਿਸ ’ਚੋਂ ਕੁਝ ਪੇਸ਼ ਵੀ ਹੋ ਚੁੱਕੇ ਹਨ, ਜਦਕਿ ਹੋਰਾਂ ਨੂੰ ਹੁਣ ਸੰਮਨ ਭੇਜੇ ਗਏ ਹਨ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates