ਸਿੱਧੀ ਅਦਾਇਗੀ ਖਿਲਾਫ਼ ਅੜੇ ਆੜਤੀਆਂ ਨੂੰ ਭਾਰਤ ਭੂਸ਼ਣ ਆਸ਼ੂ ਨੇ ਇੰਝ ਮਨਾਇਆ ਤੇ ਖਰੀਦ ਕਰਵਾਈ ਸ਼ੁਰੂ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਆੜਤੀਆਂ ਵਿਚਾਲੇ ਕਣਕ ਦੀ ਖਰੀਦ ਨੂੰ ਲੈ ਕੇ ਜਾਰੀ ਨਵੀਂ ਨੀਤੀ ਸਬੰਧੀ ਸਹਿਮਤੀ ਬਣਨ ਤੋਂ ਬਾਅਦ ਸੂਬੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਸਲ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਪਰ ਆੜਤੀਆਂ ਵੱਲੋਂ ਸਿੱਧੀ ਅਦਾਇਗੀ ਸਬੰਧੀ ਜਾਰੀ ਨਵੀਂ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਆੜਤੀ ਮੰਗ ਕਰ ਰਹੇ ਸਨ ਕਿ ਜਿਵੇਂ ਪਹਿਲਾਂ ਕਣਕ ਦੀ ਅਦਾਇਗੀ ਹੁੰਦੀ ਸੀ ਉਸੇ ਤਰ੍ਹਾਂ ਨਵੇਂ ਸੀਜ਼ਨ ਵਿੱਚ ਹੀ ਉਹ ਪ੍ਰਕੀਰਿਆ ਅਪਨਾਈ ਜਾਵੇ। ਸਰਕਾਰ ਤੇ ਆੜਤੀਆਂ ਵਿਚਾਲੇ ਕੋਈ ਹੱਲ ਨਾ ਨਿਕਲਦਾ ਦੇਖ ਆੜਤੀਆਂ ਵੱਲੋਂ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੜਤਾਲ ਰੱਖੀ ਗਈ ਸੀ।

ਜਿਸ ਤੋਂ ਬਾਅਦ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਆੜਤੀਆਂ ਵਿਚਾਲੇ ਲੁਧਿਆਣਾ ‘ਚ ਬੈਠਕ ਕੀਤੀ ਗਈ। ਬੈਠਕ ਖ਼ਤਮ ਹੋਣ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਦਾਅਵਾ ਕੀਤਾ ਕਿ ਉਹ ਰਾਜਪੁਰਾ ਤੋਂ ਕਣਕ ਦੀ ਬੋਲੀ ਲਵਾਉਣ ਲਈ ਜਾ ਰਹੇ ਹਨ ਅਤੇ ਆੜ੍ਹਤੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਕੇ ਸਰਕਾਰ ਦੀ ਗੱਲ ਮੰਨ ਲਈ ਹੈ | ਉਨ੍ਹਾਂ ਨੇ ਕਿਹਾ ਕਿ ਜਿਵੇਂ ਪਹਿਲਾਂ ਆੜ੍ਹਤੀਆਂ ਨੂੰ ਅਦਾਇਗੀ ਹੁੰਦੀ ਸੀ, ਉਸੇ ਤਰ੍ਹਾਂ ਹੋਵੇਗੀ । ਉਨ੍ਹਾਂ ਕਿਹਾ ਕਿ ਅਜਿਹਾ ਸਿਸਟਮ ਵੀ ਮੰਡੀਆਂ ਦੇ ਵਿਚ ਬਣਾਇਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦੇ ਖਾਤੇ ਵਿਚ ਅਦਾਇਗੀ ਆਉਣ ਤੋਂ ਬਾਅਦ ਆੜ੍ਹਤੀਆਂ ਨੂੰ ਵੀ ਤੁਰੰਤ ਇਸ ਦੀ ਜਾਣਕਾਰੀ ਮਿਲ ਜਾਵੇਗੀ ।

ਇਸ ਸਿਹਮਤੀ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਅਨਾਜ ਮੰਡੀ ਰਾਜਪੁਰਾ ਵਿਖੇ ਪਹੁੰਚੇ ਅਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ‘ਤੇ ਖੁਸ਼ੀ ‘ਚ ਲੱਡੂ ਵੰਡੇ ਗਏ। ਇਸ ਦੇ ਨਾਲ ਹੀ ਪੂਰੇ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਸਰਕਾਰ ਦੇ ਮੰਤਰੀਆਂ ਵੱਲੋਂ ਦਾਣਾ ਮੰਡੀ ਵਿਖੇ ਪਹੁੰਚ ਕੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਨਵੀਂ ਦਾਣਾ ਮੰਡੀ ਮਲੋਟ ਵਿਖੇ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ। 1975 ਰੁਪਏ ਵਿਚ ਖਰੀਦ ਕੀਤੀ ਗਈ।

Share this Article
Leave a comment