ਜੋਅ ਬਾਇਡਨ ਦਾ ਭਾਰਤ ਨਾਲ ਹੈ ਪੁਰਾਣਾ ਰਿਸ਼ਤਾ, ਜਾਣੋ ਕੀ ਹੈ ਇਸ ਦੇ ਪਿੱਛੇ ਦੀ ਕਹਾਣੀ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਦੀ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਦਾ ਭਾਰਤ ਨਾਲ ਰਿਸ਼ਤਾ ਇਨ੍ਹੀਂ ਦਿਨੀਂ ਚਰਚਾ ਵਿੱਚ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਰਾਸ਼ਟਰਪਤੀ ਚੋਣਾਂ ਜਿੱਤਣ ਵਾਲੇ ਜੋਅ ਬਾਇਡਨ ਦਾ ਵੀ ਭਾਰਤ ਨਾਲ ਪੁਰਾਣਾ ਨਾਤਾ ਹੈ।

ਅਮਰੀਕਾ ਦੇ ਚੁਣੇ ਗਏ ਨਵੇਂ ਰਾਸ਼ਟਰਪਤੀ ਜੋਅ ਬਾਇਡਨ 2013 ਵਿੱਚ ਭਾਰਤ ਦੇ ਦੌਰੇ ‘ਤੇ ਸਨ ਉਸ ਵੇਲੇ ਉਹ ਮੁੰਬਈ ਵੀ ਆਏ ਸਨ ਜਿੱਥੇ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਰਿਸ਼ਤੇਦਾਰ ਮੁੰਬਈ ਵਿੱਚ ਰਹਿੰਦੇ ਹਨ। ਫਿਰ ਦੋ ਸਾਲ ਬਾਅਦ ਵਾਸ਼ਿੰਗਟਨ ਵਿੱਚ ਇਕ ਪ੍ਰੋਗਰਾਮ ਦੌਰਾਨ ਬਾਇਡਨ ਨੇ ਆਪਣਾ ਦਾਅਵਾ ਦੁਹਰਾਉਂਦੇ ਹੋਏ ਕਿਹਾ ਸੀ ਕਿ ਮੁੰਬਈ ਵਿੱਚ ਪੰਜ ਬਾਇਡਨ ਰਹਿੰਦੇ ਹਨ।

ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੇ ਹਨ। ਫਿਲਹਾਲ ਮੁੰਬਈ ਦੇ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਰਿਸ਼ਤੇਦਾਰ ਹੋਣ ਦਾ ਦਾਅਵਾ ਨਹੀਂ ਕੀਤਾ ਹੈ।

ਸੀਨੇਟ ਮੈਂਬਰ ਬਣਨ ਤੋਂ ਬਾਅਦ ਬਾਇਡਨ ਗੋਤ ਦੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਮੁੰਬਈ ਤੋਂ ਚਿੱਠੀ ਲਿਖੀ ਸੀ ਇਸ ਘਟਨਾ ਦਾ ਦਹਾਕਿਆਂ ਬਾਅਦ ਬਾਇਡਨ ਨੂੰ ਪਤਾ ਚੱਲਿਆ ਸੀ ਕਿ ਉਨ੍ਹਾਂ ਦੇ ਪਿਤਾ ਦੇ ਖਾਨਦਾਨ ਵਿੱਚ ਕਈ ਪੀੜ੍ਹੀਆਂ ਪਹਿਲਾਂ ਕੋਈ ਪੂਰਵਜ ਈਸਟ ਇੰਡੀਆ ਕੰਪਨੀ ਵਿਚ ਕੰਮ ਕਰਦੇ ਸਨ ਤੇ 2015 ਵਿੱਚ ਬਾਇਡਨ ਨੇ ਵਾਸ਼ਿੰਗਟਨ ਵਿਖੇ ਸਭਾ ਵਿੱਚ ਕਿਹਾ ਸੀ ਕਿ ਭਾਰਤ ਦੇ ਮੁੰਬਈ ਵਿੱਚ ਪੰਜ ਬਾਇਡਨ ਹਨ।

- Advertisement -

Share this Article
Leave a comment