ਨਿਊਜ਼ ਡੈਸਕ: ਗੁਜਰਾਤ ‘ਚ ਪਹਿਲੇ ਪੜਾਅ ਦੀ ਵੋਟਿੰਗ ਦੇ ਦੌਰਾਨ ਕ੍ਰਿਕਟਰ ਰਵਿੰਦਰ ਜਡੇਜਾ ਨੇ ਸ਼ਿਵ ਸੈਨਾ ਦੇ ਸੰਸਥਾਪਕ ਬਾਲ ਠਾਕਰੇ ਦਾ ਇੱਕ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਬਾਲ ਠਾਕਰੇ ਕਹਿ ਰਹੇ ਹਨ ਕਿ ਮੋਦੀ ਗਿਆ ਤਾਂ ਗੁਜਰਾਤ ਗਿਆ।’ ਰਵਿੰਦਰ ਜਡੇਜਾ ਦੁਆਰਾ ਸ਼ੇਅਰ ਕੀਤੀ ਗਈ ਇਸ ਪੁਰਾਣੀ ਵੀਡੀਓ ਵਿੱਚ ਬਾਲ ਠਾਕਰੇ ਗੁਜਰਾਤੀਆਂ ਨੂੰ ਸਮਝਾਉਂਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਦੀ ਉਮੀਦਵਾਰ ਹੈ ਅਤੇ ਜਾਮਨਗਰ ਉੱਤਰੀ ਸੀਟ ਤੋਂ ਚੋਣ ਲੜ ਰਹੀ ਹੈ।
ਕ੍ਰਿਕਟਰ ਰਵਿੰਦਰ ਜਡੇਜਾ ਨੇ ਟਵੀਟ ਕਰਕੇ ਲਿਖਿਆ ਕਿ ਅਜੇ ਵੀ ਸਮਾਂ ਹੈ ਸਮਝ ਜਾਓ ‘ਗੁਜਰਾਤੀਓ।
Abhi bhi time hai samaj jao gujaratiyo🙏🏻 #respect #balasahebthackeray pic.twitter.com/bwjO3Jj7iq
— Ravindrasinh jadeja (@imjadeja) November 30, 2022
ਦੱਸ ਦੇਈਏ ਕਿ ਗੁਜਰਾਤ ਵਿੱਚ ਅੱਜ (1 ਦਸੰਬਰ) ਨੂੰ ਪਹਿਲੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਗੁਜਰਾਤ ‘ਚ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਪੋਲਿੰਗ ਬੂਥਾਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਪੀਐਮ ਨਰਿੰਦਰ ਮੋਦੀ, ਸੀਐਮ ਅਰਵਿੰਦ ਕੇਜਰੀਵਾਲ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਸੰਸਦ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.