ਚੰਡੀਗੜ੍ਹ : ਜਗਰਾਓਂ ਦੇ ਪਿੰਡ ਕੋਠੇ ਅਠਚੱਕ ਵਿੱਚ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਪਰ ਇਸ ਦੌਰਾਨ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ ਸੂਚੀ ਵਿੱਚ ਫਰਕ ਪਾਇਆ ਗਿਆ। ਲੋਕਾਂ ਦੇ ਹੰਗਾਮੇ ਤੋਂ ਬਾਅਦ ਇੱਥੇ ਵੋਟਿੰਗ ਰੁਕ ਗਈ ਹੈ।
ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਪੰਜਾਬ ਦੀਆਂ 9,398 ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਦੇ ਅਹੁਦਿਆਂ ਲਈ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਦੇਰ ਸ਼ਾਮ ਨਤੀਜੇ ਵੀ ਐਲਾਨੇ ਜਾਣਗੇ। ਵੋਟਿੰਗ ਲਈ ਚੋਣ ਡਿਊਟੀ ‘ਤੇ ਤਾਇਨਾਤ ਸਾਰੇ ਕਰਮਚਾਰੀ ਸੋਮਵਾਰ ਨੂੰ ਸਬੰਧਿਤ ਸਮੱਗਰੀ ਲੈ ਕੇ ਆਪਣੇ ਬੂਥਾਂ ‘ਤੇ ਪਹੁੰਚ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।